ਭਾਜਪਾ ਆਗੂ RP ਸਿੰਘ ਨੇ ਟਵੀਟ ਕਰ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

Saturday, Nov 05, 2022 - 11:01 PM (IST)

ਭਾਜਪਾ ਆਗੂ RP ਸਿੰਘ ਨੇ ਟਵੀਟ ਕਰ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਟਵੀਟ ਕਰ ਪੰਜਾਬ ਦੀ ‘ਆਪ’ ਸਰਕਾਰ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 80 ਦੇ ਦਹਾਕੇ ’ਚ ਵਾਪਸ ਆ ਰਹੇ ਹਾਂ, ਜਦੋਂ ਕਾਂਗਰਸ ਸਰਕਾਰ ਸੀ। ਇਸ ਵਾਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਭਾਜਪਾ ਆਗੂ ਆਰ. ਪੀ. ਸਿੰਘ ਨੇ ਕਿਹਾ ਕਿ ਤੁਸੀਂ ਵੀਡੀਓ ’ਚ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਮਹਿਰੋਂ ਸੁਧੀਰ ਸੂਰੀ ਦੇ ਕਤਲ ਨੂੰ ਜਾਇਜ਼ ਠਹਿਰਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਬੀਬੀ ਜਗੀਰ ਕੌਰ ਕੇਂਦਰ ਦੀ ਭਾਜਪਾ ਦੇ ਹੱਥਾਂ ’ਚ ਖੇਡ ਰਹੀ ਹੈ : ਸੁਖਬੀਰ ਬਾਦਲ

ਮੈਂ ਸੂਰੀ ਦੀਆਂ ਗੱਲਾਂ ਨੂੰ ਜਾਇਜ਼ ਨਹੀਂ ਠਹਿਰਾ ਰਿਹਾ ਸਗੋਂ ਜੰਗਲ ਰਾਜ ਦੀ ਨਿੰਦਾ ਕਰਦਾ ਹਾਂ। ਜ਼ਿਕਰਯੋਗ ਹੈ ਕਿ ਕੱਲ੍ਹ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਅੰਮ੍ਰਿਤਸਰ ਵਿਖੇ ਇਕ ਧਰਨੇ ਦੌਰਾਨ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਬੀਬੀ ਜਗੀਰ ਕੌਰ ਕੇਂਦਰ ਦੀ ਭਾਜਪਾ ਦੇ ਹੱਥਾਂ ’ਚ ਖੇਡ ਰਹੀ ਹੈ : ਸੁਖਬੀਰ ਬਾਦਲ


author

Manoj

Content Editor

Related News