ਅਜਨਾਲਾ ’ਚ ਵਾਪਰੀ ਘਟਨਾ ਨੂੰ ਲੈ ਕੇ ਭਾਜਪਾ ਆਗੂ RP ਸਿੰਘ ਨੇ ਚੁੱਕੇ ਸਵਾਲ

02/23/2023 9:42:05 PM

ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਅਜਨਾਲਾ ’ਚ ਪੁਲਸ ਮੁਲਾਜ਼ਮਾਂ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਵਿਚਾਲੇ ਹੋਈ ਝੜਪ ਦੌਰਾਨ ਪੁਲਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਛੇ ਪੁਲਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਣਾ ਕੀ ਵਧੀਆ ਅਮਨ-ਕਾਨੂੰਨ ਦੀ ਤਸਵੀਰ ਹੈ? ਉਨ੍ਹਾਂ ਅੱਗੇ ਸਵਾਲ ਕੀਤਾ ਕਿ ਕੀ ਇਹ ਘਟਨਾ ਪੰਜਾਬ ਦੀ ਬੁਰੀ ਹਾਲਤ ਵੱਲ ਇਸ਼ਾਰਾ ਨਹੀਂ ਕਰ ਰਹੀ? ਆਰ. ਪੀ . ਸਿੰਘ ਨੇ ਕਿਹਾ ਕਿ ਕੀ ਅਜਿਹਾ ਨਹੀਂ ਹੈ ਕਿ ਚੋਣਾਂ ’ਚ ਜਿਨ੍ਹਾਂ ਤੋਂ ਆਮ ਆਦਮੀ ਪਾਰਟੀ ਨੇ ਸਮਰਥਨ ਲਿਆ ਸੀ, ਉਨ੍ਹਾਂ ਦੀਆਂ ਕਿਸ਼ਤਾਂ ਵਿਆਜ ਸਮੇਤ ਅਦਾ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਕਬੱਡੀ ਜਗਤ ਨੂੰ ਵੱਡਾ ਘਾਟਾ, ਚੱਲਦੇ ਟੂਰਨਾਮੈਂਟ ਦੌਰਾਨ ਮਸ਼ਹੂਰ ਖਿਡਾਰੀ ਦੀ ਮੌਤ

ਜ਼ਿਕਰਯੋਗ ਹੈ ਕਿ ਅੱਜ ਸਵੇਰੇ ‘ਵਾਰਿਸ ਪੰਜਾਬ ਦੇ’ ਦੇ ਅ੍ਰੰਮਿਤਪਾਲ ਅੱਜ ਅਜਨਾਲਾ ਥਾਣੇ ’ਚ ਪਹੁੰਚੇ। ਇਸ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਬੈਰੀਕੇਡ ਤੋੜਨ ਤੋਂ ਇਲਾਵਾ ਪੁਲਸ ਮੁਲਾਜ਼ਮਾਂ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ ਗਈ ਅਤੇ ਸ਼ਰੇਆਮ ਤਲਵਾਰਾਂ ਲਹਿਰਾਈਆਂ ਗਈਆਂ। 

Manoj

This news is Content Editor Manoj