ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਲੈ ਕੇ ਭਾਜਪਾ ਆਗੂ RP ਸਿੰਘ ਨੇ ਸੂਬਾ ਸਰਕਾਰਾਂ ਤੋਂ ਕੀਤੀ ਇਹ ਮੰਗ

10/15/2022 8:55:17 PM

ਨੈਸ਼ਨਲ ਡੈਸਕ : ਭਾਜਪਾ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਆਗੂ ਆਰ. ਪੀ. ਸਿੰਘ ਨੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਹ ਅੱਤਵਾਦ ਦੇ ਦੌਰ ’ਚ ਫੜੇ ਗਏ ਸਿੱਖ ਕੈਦੀਆਂ ਅਤੇ ਵੱਖ-ਵੱਖ ਮਾਮਲਿਆਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਯਕੀਨੀ ਬਣਾਉਣ। ਸ਼ਨੀਵਾਰ ਨੂੰ ਕੀਤੇ ਇਕ ਟਵੀਟ ’ਚ ਆਰ. ਪੀ. ਸਿੰਘ ਨੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀ ਕਾਫ਼ੀ ਬਜ਼ੁਰਗ ਹੋ ਚੁੱਕੇ ਹਨ ਤੇ ਉਨ੍ਹਾਂ ਤੋਂ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਖ਼ਤਰਾ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਪਰਾਲੀ ਨੂੰ ਲਾਈ ਅੱਗ ’ਚੋਂ ਨਿਕਲੇ ਧੂੰਏਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਗਈ ਜਾਨ

ਉਮਰ ਦੇ ਇਸ ਪੜਾਅ ’ਤੇ ਇਨ੍ਹਾਂ ਕੈਦੀਆਂ ਨੂੰ ਇਨ੍ਹਾਂ ਦੇ ਪਰਿਵਾਰਾਂ ਦੀ ਲੋੜ ਹੈ ਅਤੇ ਇਸ ਨੂੰ ਮਨੁੱਖਤਾ ਦੇ ਨਜ਼ਰੀਏ ਤੋਂ ਵੀ ਦੇਖਿਆ ਜਾਣਾ ਚਾਹੀਦਾ ਹੈ। ਆਰ. ਪੀ. ਸਿੰਘ ਨੇ ਕਿਹਾ ਕਿ ਜੇਲ੍ਹਾਂ ਅਤੇ ਜੇਲ੍ਹਾਂ ’ਚ ਬੰਦ ਕੈਦੀ ਸੂਬਾ ਸਰਕਾਰਾਂ ਦਾ ਵਿਸ਼ਾ ਹੈ ਅਤੇ ਇਸ ’ਚ ਕੇਂਦਰ ਸਰਕਾਰ ਦੀ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ ’ਤੇ ਉਮਰ ਕੈਦ ਦਾ ਮਤਲਬ 14 ਸਾਲ ਦੀ ਜੇਲ੍ਹ ਹੈ ਪਰ ਸਿੱਖ ਕੈਦੀ 27 ਤੋਂ 32 ਸਾਲ ਤਕ ਦਾ ਸਮਾਂ ਜੇਲ੍ਹਾਂ ’ਚ ਬਿਤਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਇਹ ਖ਼ਬਰ ਵੀ ਪੜ੍ਹੋ : ਵਿਧਾਇਕਾ ਨਰਿੰਦਰ ਭਰਾਜ ਦੇ ਵਿਆਹ ਦੀ ਰਿਸੈਪਸ਼ਨ ’ਚ ਲੱਗੀਆਂ ਰੌਣਕਾਂ (ਦੇਖੋ ਤਸਵੀਰਾਂ)

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਨੂੰ ਪੰਜਾਬ ਸਰਕਾਰ ਵੱਲੋਂ ਰਿਹਾਅ ਕੀਤਾ ਜਾਣਾ ਹੈ, ਜਦਕਿ ਦਿੱਲੀ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਨੂੰ ਰਿਹਾਅ ਕਰਨ ਦਾ ਅਧਿਕਾਰ ਦਿੱਲੀ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਸ਼ਾਸਿਤ ਸੂਬੇ ਦੀ ਕਿਸੇ ਜੇਲ੍ਹ ’ਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀ ਹਨ ਤਾਂ ਉਹ ਉਸ ਸੂਬੇ ਦੇ ਮੁੱਖ ਮੰਤਰੀ ਨੂੰ ਵੀ ਅਪੀਲ ਕਰਨਗੇ ਕਿ ਅਜਿਹੇ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਆਰ. ਪੀ. ਸਿੰਘ ਨੇ ਕਿਹਾ ਕਿ ਅਜਿਹੇ ਕੈਦੀ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ ਜੇਲ੍ਹਾਂ ’ਚ ਬੰਦ ਹਨ, ਇਸ ਲਈ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਤੁਰੰਤ ਇਨ੍ਹਾਂ ਦੀ ਰਿਹਾਈ ਲਈ ਰਾਹ ਪੱਧਰਾ ਕਰਨ।

 


Manoj

Content Editor

Related News