ਭਾਜਪਾ ਆਗੂ ਆਰ.ਪੀ. ਸਿੰਘ ਨੇ ਟਵੀਟ ਕਰ ਰਾਹੁਲ ਗਾਂਧੀ ''ਤੇ ਵਿੰਨ੍ਹਿਆ ਨਿਸ਼ਾਨਾ

Tuesday, Aug 31, 2021 - 11:31 PM (IST)

ਭਾਜਪਾ ਆਗੂ ਆਰ.ਪੀ. ਸਿੰਘ ਨੇ ਟਵੀਟ ਕਰ ਰਾਹੁਲ ਗਾਂਧੀ ''ਤੇ ਵਿੰਨ੍ਹਿਆ ਨਿਸ਼ਾਨਾ

ਨਵੀਂ ਦਿੱਲੀ - ਰਾਹੁਲ ਗਾਂਧੀ ਵੱਲੋਂ ਜਲਿਆਂਵਾਲਾ ਬਾਗ ਯਾਦਗਾਰ ਦੇ ਨਵੀਨੀਕਰਨ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਟਵੀਟ ਕਰਕੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਜਲਿਆਂਵਾਲਾ ਬਾਗ ਯਾਦਗਾਰ ਦੇ ਨਵੀਨੀਕਰਨ ਨੂੰ 'ਸ਼ਹੀਦਾਂ ਦਾ ਅਪਮਾਨ ਕਰਾਰ' ਦਿੱਤਾ ਗਿਆ ਸੀ, ਜਿਸ ਤੋਂ ਕੁੱਝ ਘੰਟਿਆਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਨਵੀਨੀਕਰਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਨੂੰ ਬਹੁਤ ਵਧੀਆ ਲੱਗ ਰਿਹਾ ਹੈ।

ਇਸ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ, ਰਾਹੁਲ ਗਾਂਧੀ ਬਿਨਾਂ ਮਤਲਬ ਹੰਗਾਮਾ ਖੜ੍ਹਾ ਕਰ ਰਹੇ ਹਨ ਅਤੇ ਇਹ ਭੁੱਲ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਜਲਿਆਂਵਾਲਾ ਬਾਗ ਨਵੀਨੀਕਰਨ ਕਮੇਟੀ ਦੇ ਟਰੱਸਟੀ ਸਨ ਅਤੇ ਉਨ੍ਹਾਂ ਨੇ ਇਸ ਦੀ ਸ਼ਲਾਘਾ ਵੀ ਕੀਤੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News