ਸਾਬਕਾ ਵਿਧਾਇਕ ਸੰਗੀਤ ਸੋਮ ਨੂੰ ਬੰਗਲਾਦੇਸ਼ੀ ਨੰਬਰਾਂ ਤੋਂ ਮਿਲੀ ਧਮਕੀ

Monday, Jan 05, 2026 - 08:00 PM (IST)

ਸਾਬਕਾ ਵਿਧਾਇਕ ਸੰਗੀਤ ਸੋਮ ਨੂੰ ਬੰਗਲਾਦੇਸ਼ੀ ਨੰਬਰਾਂ ਤੋਂ ਮਿਲੀ ਧਮਕੀ

ਮੇਰਠ, (ਭਾਸ਼ਾ)- ਮੇਰਠ ਦੇ ਸਰਧਾਨਾ ਹਲਕੇ ਤੋਂ ਸਾਬਕਾ ਵਿਧਾਇਕ ਤੇ ਭਾਜਪਾ ਨੇਤਾ ਸੰਗੀਤ ਸੋਮ ਨੂੰ ਕਥਿਤ ਤੌਰ ’ਤੇ ਬੰਗਲਾਦੇਸ਼ੀ ਮੋਬਾਈਲ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਸਰਧਾਨਾ ਪੁਲਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ ਜਿਸ ਦੇ ਆਧਾਰ ’ਤੇ ਪੁਲਸ ਨੇ ਐੱਫ. ਆਈ. ਆਰ. ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਅਨੁਸਾਰ ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਸੋਮ ਦੇ ਮੋਬਾਈਲ ਫੋਨ ’ਤੇ ਧਮਕੀ ਭਰੇ ਮੈਸੇਜ, ਕਾਲਾਂ ਤੇ ਵੀਡੀਓ ਕਾਲਾਂ ਆਈਆਂ। ਮੁੱਢਲੀ ਜਾਂਚ ਤੋਂ ਪਤਾ ਲਗਦਾ ਹੈ ਕਿ ਇਹ ਨੰਬਰ ਬੰਗਲਾਦੇਸ਼ ਨਾਲ ਜੁੜੇ ਜਾਪਦੇ ਹਨ।

ਸਾਈਬਰ ਸੈੱਲ ਤੇ ਹੋਰ ਏਜੰਸੀਆਂ ਦੀ ਮਦਦ ਨਾਲ ਪੁਲਸ ਕਾਲ ਦੇ ਵੇਰਵਿਆਂ ਤੇ ਡਿਜੀਟਲ ਸਬੂਤਾਂ ਦੀ ਜਾਂਚ ਕਰ ਰਹੀ ਹੈ। ਸੋਮ ਨੇ ਕਿਹਾ ਕਿ ਉਹ ਰਾਸ਼ਟਰੀ ਹਿੱਤਾਂ ਤੇ ਸਨਾਤਨ ਧਰਮ ਨਾਲ ਸਬੰਧਤ ਮੁੱਦਿਆਂ ’ਤੇ ਆਪਣੇ ਵਿਚਾਰ ਜ਼ੋਰਦਾਰ ਢੰਗ ਨਾਲ ਪ੍ਰਗਟ ਕਰਦੇ ਰਹਿਣਗੇ। ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਪੁਲਸ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਯਤਨ ਜਾਰੀ ਹਨ । ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


author

Rakesh

Content Editor

Related News