ਮੱਧ ਪ੍ਰਦੇਸ਼ ’ਚ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ
Thursday, Oct 30, 2025 - 05:26 AM (IST)
ਕਟਨੀ (ਭਾਸ਼ਾ) - ਮੱਧ ਪ੍ਰਦੇਸ਼ ਵਿਚ ਕਟਨੀ ਜ਼ਿਲੇ ਦੇ ਕੈਮੋਰ ਕਸਬੇ ਵਿਚ ਮੋਟਰਸਾਈਕਲ ਸਵਾਰ 2 ਹਮਲਾਵਰਾਂ ਨੇ ਭਾਜਪਾ ਦੇ ਇਕ ਸਥਾਨਕ ਅਹੁਦੇਦਾਰ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਵਾਰਦਾਤ ਦੇ ਕੁਝ ਹੀ ਘੰਟਿਆਂ ਬਾਅਦ ਮੁਕਾਬਲੇ ਵਿਚ ਦੋਵੇਂ ਮੁਲਜ਼ਮਾਂ ਨੂੰ ਫੜ ਲਿਆ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਸਵੇਰੇ ਲੱਗਭਗ 11 ਵਜੇ ਵਾਪਰੀ।
ਅਧਿਕਾਰੀ ਨੇ ਦੱਸਿਆ ਕਿ ਕੈਮੋਰ ਪੁਲਸ ਸਟੇਸ਼ਨ ਦੇ ਇੰਚਾਰਜ ਸਮੇਤ 2 ਕਰਮਚਾਰੀਆਂ ਨੂੰ ਇਸ ਘਟਨਾ ਦੇ ਸਬੰਧ ਵਿਚ ਡਿਊਟੀ ਵਿਚ ਲਾਪਰਵਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਸ ਮੁਤਾਬਕ , ਭਾਜਪਾ ਦੇ ਪੱਛੜੇ ਵਰਗ ਵਿਭਾਗ ਦੇ ਪ੍ਰਧਾਨ ਨੀਲੂ ਰਜਕ (28) ਦੀ ਕੈਮੋਰ ਵਿਚ 2 ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਘਰ ਜਾ ਰਹੇ ਸਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੇ ਮੁਤਾਬਕ ਇਹ ਹੱਤਿਆ ਕਿਸੇ ਪੁਰਾਣੇ ਝਗੜੇ ਦਾ ਨਤੀਜਾ ਜਾਪਦੀ ਹੈ।
