ਭਾਜਪਾ ਨੇਤਾ ਸ਼ੁਭੇਂਦੁ ਅਧਿਕਾਰੀ ਅਤੇ ਭਰਾ ''ਤੇ ਰਾਹਤ ਸਮੱਗਰੀ ਨੂੰ ਚੋਰੀ ਕਰਨ ਦਾ ਲੱਗਾ ਦੋਸ਼

Monday, Jun 07, 2021 - 01:18 PM (IST)

ਭਾਜਪਾ ਨੇਤਾ ਸ਼ੁਭੇਂਦੁ ਅਧਿਕਾਰੀ ਅਤੇ ਭਰਾ ''ਤੇ ਰਾਹਤ ਸਮੱਗਰੀ ਨੂੰ ਚੋਰੀ ਕਰਨ ਦਾ ਲੱਗਾ ਦੋਸ਼

ਕੋਲਕਾਤਾ- ਪੱਛਮੀ ਬੰਗਾਲ ਦੇ ਕਾਂਥੀ ਵਿਖੇ ਭਾਜਪਾ ਦੇ ਆਗੂ ਸ਼ੁਭੇਂਦੁ ਅਧਿਕਾਰੀ ਅਤੇ ਉਨ੍ਹਾਂ ਦੇ ਭਰਾ ਸੋਮੇਂਦੁ ਅਧਿਕਾਰੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਤ੍ਰਿਣਮੂਲ ਕਾਂਗਰਸ ਨੇ ਦੋਹਾਂ ਆਗੂਆਂ ’ਤੇ ਨਗਰ ਪਾਲਿਕਾ ਤੋਂ ਰਾਹਤ ਸਮੱਗਰੀ ਚੋਰੀ ਕਰਨ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁਭੇਂਦੁ ਤ੍ਰਿਣਮੂਲ ਕਾਂਗਰਸ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ ਨੰਦੀਗ੍ਰਾਮ ਸੀਟ ਤੋਂ ਚੋਣ ਲੜੀ ਸੀ ਅਤੇ ਮਮਤਾ ਨੂੰ ਕਰਾਰੀ ਹਾਰ ਦਿੱਤੀ ਸੀ। ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਅਤੇ ਤ੍ਰਿਣਮੂਲ ਦਰਮਿਆਨ ਮਤਭੇਦ ਸਪੱਸ਼ਟ ਨਜ਼ਰ ਆ ਰਹੇ ਹਨ। ਭਾਜਪਾ ਨੇ ਸ਼ੁਭੇਂਦੁ ਨੂੰ ਪੱਛਮੀ ਬੰਗਾਲ ਵਿਧਾਨ ਸਭਾ ’ਚ ਵਿਰੋਧੀ ਧਿਰ ਦਾ ਆਗੂ ਚੁਣਿਆ ਹੈ। ਕੇਂਦਰ ਨੇ ਉਨ੍ਹਾਂ ਦੇ ਪਿਤਾ ਅਤੇ ਇਕ ਹੋਰ ਭਰਾ ਨੂੰ ਵਾਈ ਪਲਸ ਕੈਟਾਗਿਰੀ ਦੀ ਸੁਰੱਖਿਆ ਦਿੱਤੀ ਹੈ।


author

DIsha

Content Editor

Related News