ਚੰਡੀਗੜ੍ਹ 'ਚ ਭਾਜਪਾ ਦਫ਼ਤਰ ਬਾਹਰ ਹੋਏ ਬਲਾਸਟ ਦੀ ਭਾਜਪਾ ਆਗੂਆਂ ਵੱਲੋਂ ਨਿਖੇਧੀ

Wednesday, Apr 01, 2026 - 07:24 PM (IST)

ਚੰਡੀਗੜ੍ਹ 'ਚ ਭਾਜਪਾ ਦਫ਼ਤਰ ਬਾਹਰ ਹੋਏ ਬਲਾਸਟ ਦੀ ਭਾਜਪਾ ਆਗੂਆਂ ਵੱਲੋਂ ਨਿਖੇਧੀ

ਵੈੱਬ ਡੈਸਕ : ਚੰਡੀਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਬਾਹਰ ਧਮਾਕੇ ਮਗਰੋਂ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਦੌਰਾਨ ਇਸ ਘਟਨਾ ਦੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਣੇ ਭਾਜਪਾ ਆਗੂਆਂ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।

ਭਾਜਪਾ ਵਰਕਰਾਂ ਨੂੰ ਡਰਾਇਆ ਨਹੀਂ ਜਾ ਸਕਦਾ : ਬਿੱਟੂ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਿਆ ਕਰਦਿਆਂ ਕਿਹਾ ਕਿ ਅਜਿਹੀਆਂ ਕਾਇਰਾਨਾ ਹਰਕਤਾਂ ਨਾਲ ਭਾਜਪਾ ਦੇ ਵਰਕਰਾਂ ਨੂੰ ਡਰਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ : ਆਰਪੀ ਸਿੰਘ
ਭਾਜਪਾ ਦੇ ਰਾਸ਼ਟਰੀ ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਅੱਤਵਾਦੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਦੀ ਜਲਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਅੱਤਵਾਦੀ ਕਾਰਵਾਈਆਂ ਲਈ 'ਜ਼ੀਰੋ ਟਾਲਰੈਂਸ' (ਕੋਈ ਸਹਿਣਸ਼ੀਲਤਾ ਨਹੀਂ) ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਧਮਾਕੇ ਤੋਂ ਤੁਰੰਤ ਬਾਅਦ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕਰ ਰਹੀਆਂ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਧਮਾਕਾ ਕਿਸ ਤਰ੍ਹਾਂ ਦਾ ਸੀ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ।

'ਆਪ' ਰਾਜ 'ਚ ਗੈਂਗਸਟਰਾਂ ਦੇ ਹੌਸਲੇ ਬੁਲੰਦ : ਮਨੋਰੰਜਨ ਕਾਲੀਆ 
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਨੇੜੇ ਹੋਏ ਧਮਾਕੇ ਦੀ ਪੁਰਜ਼ੋਰ ਨਿਖੇਦੀ ਕਰਦਿਆਂ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਸੂਬੇ ਵਿੱਚ ਗੈਂਗਸਟਰਵਾਦ ਬਹੁਤ ਜ਼ਿਆਦਾ ਵਧ ਗਿਆ ਹੈ।ਕਾਲੀਆ ਨੇ ਕਿਹਾ ਕਿ ਪਹਿਲਾਂ ਗੈਂਗਸਟਰਵਾਦ ਦਾ ਨਾਮੋ-ਨਿਸ਼ਾਨ ਨਹੀਂ ਸੀ, ਪਰ ਹੁਣ ਗੈਂਗਸਟਰਾਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਉਹ ਪੰਜਾਬ ਦੇ ਥਾਣਿਆਂ 'ਤੇ ਗਰਨੇਡ ਹਮਲੇ ਅਤੇ ਬੰਬ ਧਮਾਕੇ ਕਰ ਰਹੇ ਹਨ।

ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਲਈ ਖਤਰੇ ਦੀ ਘੰਟੀ : ਜਾਖੜ
ਪੰਜਾਬ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਰਾਜ ਵਿੱਚ ਸੁਰੱਖਿਆ ਬਲਾਂ ਦੇ ਠਿਕਾਣਿਆਂ  'ਤੇ ਗ੍ਰਨੇਡ ਹਮਲੇ ਨਾ ਸਿਰਫ ਇੱਕ ਵੱਡੀ ਸੁਰੱਖਿਆ ਕੁਤਾਹੀ ਵੱਲ ਇਸ਼ਾਰਾ ਕਰਦੇ ਹਨ ਬਲਕਿ ਸਿੱਧੇ ਤੌਰ 'ਤੇ ਰਾਜ ਦੇ ਕਾਨੂੰਨ ਵਿਵਸਥਾ ਨੂੰ ਵੀ ਚੁਣੌਤੀ ਦਿੰਦੇ ਹਨ।  ਜਾਖੜ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਦੇ ਸੂਬਾ ਦਫ਼ਤਰ 'ਤੇ ਹਮਲਾ ਦਰਸਾਉਂਦਾ ਹੈ ਕਿ ਇਹ ਘਟਨਾਵਾਂ ਹੁਣ ਪੰਜਾਬ ਦੀਆਂ ਸਰਹੱਦਾਂ ਤੋਂ ਪਾਰ ਫੈਲ ਰਹੀਆਂ ਹਨ ਅਤੇ ਕੇਂਦਰੀ ਰਾਜਧਾਨੀ ਤੱਕ ਪਹੁੰਚ ਰਹੀਆਂ ਹਨ, ਜੋ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਲਈ ਵੀ ਇੱਕ ਖਤਰੇ ਦੀ ਘੰਟੀ ਹੈ। 
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News