PM ਮੋਦੀ ਦੇ ਆਵਾਸ ''ਤੇ ਭਾਜਪਾ ਨੇਤਾਵਾਂ ਦੀ ਬੈਠਕ, 3 ਸੂਬਿਆਂ ''ਚ CM ਦੇ ਚਿਹਰਿਆਂ ਨੂੰ ਲੈ ਕੇ ਮੰਥਨ
Wednesday, Dec 06, 2023 - 09:39 AM (IST)
ਨਵੀਂ ਦਿੱਲੀ- ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਪਿੱਛੋਂ ਲੋਕ ਹੁਣ ਇਹ ਜਾਣਨ ਦੀ ਉਡੀਕ ਕਰ ਰਹੇ ਹਨ ਕਿ ਭਾਜਪਾ ਕਦੋਂ ਤਿੰਨਾਂ ਸੂਬਿਆਂ ’ਚ ਮੁੱਖ ਮੰਤਰੀਆਂ ਦੇ ਨਾਵਾਂ ਦਾ ਐਲਾਨ ਕਰੇਗੀ। ਇਸ ਸਬੰਧੀ ਦਿੱਲੀ ’ਚ ਭਾਜਪਾ ਦੇ ਕਈ ਵੱਡੇ ਨੇਤਾ ਮੰਥਨ ਕਰ ਰਹੇ ਹਨ। ਤਿੰਨਾਂ ਸੂਬਿਆਂ ’ਚ ਇਸ ਵਾਰ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਚੋਣਾਂ ਲੜੀਆਂ, ਜਿਸ ਦਾ ਸਿੱਧਾ ਲਾਭ ਪਾਰਟੀ ਨੂੰ ਹੋਇਆ। ਕਿਸੇ ਨੇਤਾ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਨਹੀਂ ਬਣਾਇਆ ਗਿਆ। ਮੱਧ ਪ੍ਰਦੇਸ਼ ’ਚ ਭਾਜਪਾ ਨੂੰ ਇਤਿਹਾਸਕ ਜਿੱਤ ਮਿਲੀ, ਜਦਕਿ ਰਾਜਸਥਾਨ ਅਤੇ ਛੱਤੀਸਗੜ੍ਹ ’ਚ ਵੀ ਭਾਜਪਾ ਨੇ ਕਾਂਗਰਸ ਨੂੰ ਕਰਾਰੀ ਹਾਰ ਦਿੱਤੀ।
ਇਹ ਵੀ ਪੜ੍ਹੋ- ਬਿਨਾਂ ਹੱਥਾਂ ਦੇ ਜਨਮੀ 32 ਸਾਲ ਦੀ ਥਾਮਸ ਦਾ ਸੁਫ਼ਨਾ ਹੋਇਆ ਪੂਰਾ, ਨਹੀਂ ਸੰਭਾਲੀ ਜਾਂਦੀ ਖ਼ੁਸ਼ੀ
ਐਤਵਾਰ ਚੋਣ ਨਤੀਜੇ ਆਉਣ ਤੋਂ ਬਾਅਦ ਮੀਡੀਆ ’ਚ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਲੈ ਕੇ ਕਈ ਦਾਅਵੇ ਕੀਤੇ ਜਾ ਰਹੇ ਹਨ। ਰਾਜਸਥਾਨ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਵਸੁੰਧਰਾ ਰਾਜੇ ਦੇ ਨਾਲ-ਨਾਲ ਬਾਬਾ ਬਾਲਕਨਾਥ ਅਤੇ ਦੀਆ ਕੁਮਾਰ ਦੇ ਨਾਵਾਂ ’ਤੇ ਵੀ ਚਰਚਾ ਹੋ ਰਹੀ ਹੈ। ਜੇ ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਕਈ ਸੂਤਰ ਸ਼ਿਵਰਾਜ ਸਿੰਘ ਚੌਹਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਦਾ ਦਾਅਵਾ ਕਰ ਰਹੇ ਹਨ। ਭਾਜਪਾ ਨੇ ਅਜੇ ਤੱਕ ਇਸ ਬਾਰੇ ਆਪਣਾ ਪੱਤਾ ਨਹੀਂ ਖੋਲ੍ਹਿਆ ਹੈ। ਛੱਤੀਸਗੜ੍ਹ ਵਿਚ ਰੇਣੂਕਾ ਸਿੰਘ ਨੂੰ ਸੀ. ਐੱਮ. ਬਣਾਉਣ ਦੀਆਂ ਅਟਕਲਾਂ ਚੱਲ ਰਹੀਆਂ ਹਨ। ਜੇ ਤਿੰਨਾਂ ਸੂਬਿਆਂ ਦੇ ਚੋਣ ਨਤੀਜਿਆਂ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼ ’ਚ ਕੁੱਲ 230 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ’ਚੋਂ ਭਾਜਪਾ ਨੇ 163 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ । ਕਾਂਗਰਸ ਨੂੰ ਸਿਰਫ 66 ਸੀਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ- ਖੇਤੀ ਸੈਕਟਰ ਲਈ ਕੀਨੀਆ ਨੂੰ 25 ਕਰੋੜ ਡਾਲਰ ਦਾ ਕਰਜ਼ਾ ਦੇਵੇਗਾ ਭਾਰਤ: PM ਮੋਦੀ
ਤਿੰਨਾਂ ਸੂਬਿਆਂ 'ਚ ਭਾਜਪਾ ਨੂੰ ਸਪੱਸ਼ਟ ਫਤਵਾ
ਰਾਜਸਥਾਨ ’ਚ ਕੁੱਲ 199 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ’ਚੋਂ ਭਾਜਪਾ ਨੇ 115 ਸੀਟਾਂ ’ਤੇ ਕਬਜ਼ਾ ਕੀਤਾ ਹੈ ਜਦਕਿ ਕਾਂਗਰਸ ਦੇ ਖਾਤੇ ’ਚ ਸਿਰਫ 69 ਸੀਟਾਂ ਆਈਆਂ ਹਨ। ਛੱਤੀਸਗੜ੍ਹ ’ਚ 90 ਸੀਟਾਂ ਹਨ। ਭਾਜਪਾ ਨੇ 54 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ ਜਦਕਿ ਕਾਂਗਰਸ 35 ਸੀਟਾਂ ਹੀ ਜਿੱਤ ਸਕੀ ਹੈ। ਤਿੰਨਾਂ ਸੂਬਿਆਂ 'ਚ ਭਾਜਪਾ ਨੂੰ ਸਪੱਸ਼ਟ ਫਤਵਾ ਮਿਲਿਆ ਹੈ।
ਇਹ ਵੀ ਪੜ੍ਹੋ- ਜਿਨਸੀ ਅਪਰਾਧਾਂ 'ਤੇ ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਦੋਸ਼ੀਆਂ ਨੂੰ ਨਹੀਂ ਮਿਲਣਗੀਆਂ ਸਰਕਾਰੀ ਸਹੂਲਤਾਂ
ਮੋਦੀ ਤੇ ਨੱਢਾ ਨੇ ਕੀਤੀ ਨਾਵਾਂ ’ਤੇ ਚਰਚਾ
ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿਚ ਭਾਜਪਾ ਦੀ ਪ੍ਰਚੰਡ ਜਿੱਤ ਤੋਂ ਬਾਅਦ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਮੰਥਨ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਿਵਾਸ ’ਤੇ ਪੀ. ਐੱਮ. ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦਰਮਿਆਨ ਵੱਡੀ ਬੈਠਕ ਹੋਈ। ਦੋਵਾਂ ਦਰਮਿਆਨ ਨਵੇਂ ਮੁੱਖ ਮੰਤਰੀਆਂ ਨੂੰ ਲੈ ਕੇ ਚਰਚਾ ਹੋਈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8