ਭਾਜਪਾ ਨੇਤਾਵਾਂ ਨੇ ਰਾਜਘਾਟ ''ਤੇ ਕੀਤਾ ਪ੍ਰਦਰਸ਼ਨ, ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ
Thursday, Nov 02, 2023 - 03:30 PM (IST)
ਨਵੀਂ ਦਿੱਲੀ- ਭਾਜਪਾ ਦੀ ਦਿੱਲੀ ਇਕਾਈ ਦੇ ਨੇਤਾਵਾਂ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ਨੇੜੇ ਪ੍ਰਦਰਸ਼ਨ ਕੀਤਾ ਅਤੇ ਆਬਕਾਰੀ ਨੀਤੀ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ। ਕੇਜਰੀਵਾਲ ਦਿਨ ਵੇਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਲਈ ਰਵਾਨਾ ਹੋ ਗਏ। ਉਨ੍ਹਾਂ ਜਾਂਚ ਏਜੰਸੀ ਵੱਲੋਂ ਭੇਜੇ ਗਏ ਸੰਮਨ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਕਿਹਾ ਕਿ ਇਹ ਭਾਜਪਾ ਦੇ ਇਸ਼ਾਰੇ ’ਤੇ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕੇਜਰੀਵਾਲ ਦਾ ED ਨੂੰ ਜਵਾਬ, ਭਾਜਪਾ ਦੇ ਕਹਿਣ 'ਤੇ ਭੇਜਿਆ ਗਿਆ ਨੋਟਿਸ, ਤੁਰੰਤ ਵਾਪਸ ਲਿਆ ਜਾਵੇ
ਧਰਨੇ 'ਤੇ ਬੈਠੇ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ''ਆਬਕਾਰੀ ਨੀਤੀ 'ਚ ਹਜ਼ਾਰਾਂ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ ਅਤੇ ਦਿੱਲੀ ਦਾ ਬੱਚਾ-ਬੱਚਾ ਵੀ ਜਾਣਦਾ ਹੈ ਕਿ ਕੇਜਰੀਵਾਲ ਇਸ ਦਾ ਮੁੱਖ ਸਾਜ਼ਿਸ਼ਕਰਤਾ ਹੈ। ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸ਼ਵਰਧਨ, ਸੰਸਦ ਮੈਂਬਰ ਮਨੋਜ ਤਿਵਾੜੀ, ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਸਮੇਤ ਭਾਜਪਾ ਦੇ ਚੋਟੀ ਦੇ ਨੇਤਾ ਪ੍ਰਦਰਸ਼ਨ 'ਚ ਮੌਜੂਦ ਰਹੇ।
ਇਹ ਵੀ ਪੜ੍ਹੋ- 'ਦਿੱਲੀ ਨੂੰ ਬਣਾਵਾਂਗੇ ਖਾਲਿਸਤਾਨ', ਗੁਰਪਤਵੰਤ ਪੰਨੂ ਨੇ PM ਮੋਦੀ ਸਣੇ 25 ਲੋਕਾਂ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8