CM ਨਿਵਾਸ ਦਾ ਘਿਰਾਓ ਕਰਨ ਦਾ ਯਤਨ ਕਰ ਰਹੇ ਸੀ ਭਾਜਪਾ ਆਗੂ, ਪੁਲਸ ਨੇ ਹਿਰਾਸਤ ''ਚ ਲਏ

Wednesday, Jul 03, 2024 - 06:06 PM (IST)

CM ਨਿਵਾਸ ਦਾ ਘਿਰਾਓ ਕਰਨ ਦਾ ਯਤਨ ਕਰ ਰਹੇ ਸੀ ਭਾਜਪਾ ਆਗੂ, ਪੁਲਸ ਨੇ ਹਿਰਾਸਤ ''ਚ ਲਏ

ਬੈਂਗਲੁਰੂ (ਭਾਸ਼ਾ) - ਕਰਨਾਟਕ 'ਚ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬੇ ਦੀ ਸੱਤਾਧਾਰੀ ਕਾਂਗਰਸ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਬੁੱਧਵਾਰ ਨੂੰ ਇੱਥੇ ਮੁੱਖ ਮੰਤਰੀ ਦਫ਼ਤਰ ਅਤੇ ਨਿਵਾਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਜੁਡੀਸ਼ੀਅਲ ਹਿਰਾਸਤ ’ਚ ਲੈ ਲਿਆ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: ਲਾਅ ਕਾਲਜ ਦੇ ਪ੍ਰੋਫੈਸਰ ਨੇ ਮਾਂ ਦੇ ਸਾਹਮਣੇ ਵੱਢ ਦਿੱਤਾ ਪਿਓ

ਦੱਸ ਦੇਈਏ ਕਿ ਭਾਜਪਾ ਦੀ ਸੂਬਾਈ ਇਕਾਈ ਦੇ ਪ੍ਰਧਾਨ ਬੀ. ਵਾਈ. ਵਿਜੇਂਦਰ, ਕਰਨਾਟਕ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ, ਸਾਬਕਾ ਮੰਤਰੀ ਐੱਸ. ਸੁਨੀਲ ਕੁਮਾਰ, ਅਰਗਾ ਗਿਆਨੇਂਦਰ, ਸੁਰੇਸ਼ ਕੁਮਾਰ, ਸੀ..ਐੱਨ. ਅਸ਼ਵਥ ਨਾਰਾਇਣ ਤੇ ਸੀ. ਟੀ. ਰਵੀ ਸਮੇਤ ਕਈ ਵਿਧਾਇਕਾਂ ਤੇ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਭਾਰੀ ਪੁਲਸ ਫੋਰਸ ਤਾਇਨਾਤ ਹੋਣ ਕਾਰਨ ਭਾਜਪਾ ਵਰਕਰ ਆਪਣੀ ਮੰਜ਼ਿਲ 'ਤੇ ਨਹੀਂ ਪਹੁੰਚ ਸਕੇ। ਭਾਜਪਾ ਨੇ ਦੋਸ਼ ਲਾਇਆ ਕਿ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) 'ਚ ਕਰੀਬ 4,000 ਕਰੋੜ ਰੁਪਏ ਦਾ ਘਪਲਾ ਹੋਇਆ ਹੈ, ਜਿਸ ਦੇ ਲਾਭਪਾਤਰੀਆਂ 'ਚੋਂ ਇਕ ਮੁੱਖ ਮੰਤਰੀ ਸਿੱਧਰਮਈਆ ਦੀ ਪਤਨੀ ਪਾਰਵਤੀ ਵੀ ਹੈ।

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News