ਪਾਣੀ ਦੀ ਗੁਣਵੱਤਾ ਨੂੰ ਲੈ ਕੇ ਕੇਜਰੀਵਾਲ ਦੇ ਦਾਅਵੇ ਸੱਚਾਈ ਤੋਂ ਵੱਖ : ਮਨੋਜ ਤਿਵਾੜੀ

11/26/2019 5:58:53 PM

ਨਵੀਂ ਦਿੱਲੀ— ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਕੀਤੇ ਗਏ ਦਾਅਵੇ ਦੀ ਸੱਚਾਈ ਜਾਣਨ ਲਈ ਉਨ੍ਹਾਂ ਦੀ ਪਾਰਟੀ ਨੇ ਅਸਲ ਜਾਂਚ ਕੀਤੀ ਹੈ। ਤਿਵਾੜੀ ਨੇ ਪੱਤਰਕਾਰ ਸੰਮੇਲਨ 'ਚ ਕਿਹਾ,''ਅਸੀਂ ਉਨ੍ਹਾਂ ਸਾਰੇ ਸਥਾਨਾਂ 'ਤੇ ਪਾਣੀ ਦੀ ਗੁਣਵੱਤਾ ਸੰਬੰਧੀ ਸ਼ਿਕਾਇਤ ਦਾ ਪਤਾ ਲਗਾਉਣ ਗਏ, ਜਿੱਥੇ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਬੀਤੇ 4 ਸਾਲ 'ਚ ਪਾਣੀ ਅਤੇ ਸੀਵਰ ਦੀ ਨਵੀਂ ਪਾਈਪਲਾਈਨ ਵਿਛਾਈ ਹੈ।''

ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਨੇ ਕਰਾਵਲ ਨਗਰ, ਸੰਤ ਨਗਰ ਅਤੇ ਬੁਰਾੜੀ ਵਰਗੇ ਇਲਾਕਿਆਂ 'ਚ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਸ਼ਿਕਾਇਤ ਕਰ ਰਹੇ ਲੋਕਾਂ ਦੇ ਵੀਡੀਓ ਕਲਿੱਪ ਵੀ ਦਿਖਾਏ। ਦੱਸਣਯੋਗ ਹੈ ਕਿ ਭਾਰਤੀ ਮਾਨਕ ਬਿਊਰੋ (ਬੀ.ਆਈ.ਐੱਸ.) ਦੀ ਰਿਪੋਰਟ 'ਚ ਦਿੱਲੀ ਦੇ ਪਾਣੀ ਦੀ ਗੁਣਵੱਤਾ ਨੂੰ ਬੇਹੱਦ ਖਰਾਬ ਦੱਸਿਆ ਗਿਆ ਹੈ। ਜਿਸ ਨੂੰ ਅਰਵਿੰਦ ਕੇਜਰੀਵਾਲ ਨੇ ਗਲਤ ਦੱਸਿਆ ਸੀ।

DIsha

This news is Content Editor DIsha