ਸੁਸ਼ਾਂਤ ਰਾਜਪੂਤ ਦੇ ਵਿਧਾਇਕ ਭਰਾ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਦਾਖ਼ਲ

10/15/2020 5:25:42 PM

ਪਟਨਾ— ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਚਚੇਰੇ ਭਰਾ ਅਤੇ ਬਿਹਾਰ ਦੇ ਸੁਪੌਲ ਜ਼ਿਲ੍ਹੇ ਦੇ ਛਾਤਾਪੁਰ ਤੋਂ ਭਾਜਪਾ ਵਿਧਾਇਕ ਉਮੀਦਵਾਰ ਨੀਰਜ ਸਿੰਘ ਬਬਲੂ ਨੂੰ ਬੀਤੇ ਦਿਨੀਂ ਛਾਤੀ 'ਚ ਦਰਦ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਸਥਾਨਕ ਡਾਕਟਰਾਂ ਨੇ ਉਨ੍ਹਾਂ ਨੂੰ ਪਟਨਾ ਰੈਫਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਨੀਰਜ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਪਟਨਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਓਧਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਫ਼ਿਲਹਾਲ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ।

PunjabKesari

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਬਿਹਾਰ ਵਿਚ ਵਿਧਾਨਸਭਾ ਚੋਣਾਂ ਲਈ ਭਾਜਪਾ ਨੇ 35 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਸੁਸ਼ਾਂਤ ਸਿੰਘ ਰਾਜਪੂਤ ਦੇ ਚਚੇਰੇ ਭਰਾ ਨੀਰਜ ਬਬਲੂ ਨੂੰ ਵੀ ਟਿਕਟ ਦਿੱਤੀ ਗਈ ਹੈ। ਨੀਰਜ ਨੂੰ ਛਾਤਾਪੁਰ ਵਿਧਾਨਸਭਾ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਗਿਆ ਹੈ। ਨੀਰਜ ਸਿੰਘ ਇਸ ਸੀਟ ਤੋਂ 3 ਵਾਰ ਵਿਧਾਇਕ ਰਹੇ ਹਨ। ਦੱਸ ਦੇਈਏ ਇਕ ਭਾਜਪਾ ਵਿਧਾਇਕ ਨੀਰਜ ਬਬਲੂ ਨੇ ਸੁਸ਼ਾਂਤ ਸਿੰਘ ਮੌਤ ਮਾਮਲੇ ਵਿਚ ਆਵਾਜ਼ ਚੁੱਕੀ ਸੀ। ਉਨ੍ਹਾਂ ਨੇ ਕਈ ਵਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਵਿਅਕਤੀਗਤ ਰੂਪ ਨਾਲ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਸੀ। 

PunjabKesari

ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਬਿਹਾਰ ਵਿੱਚ ਤਿੰਨ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਵਿਚ 28 ਅਕਤੂਬਰ ਨੂੰ 71 ਸੀਟਾਂ 'ਤੇ, ਦੂਜੇ ਪੜਾਅ ਤਹਿਤ 3 ਨਵੰਬਰ ਨੂੰ 94 ਸੀਟਾਂ' ਤੇ ਅਤੇ 7 ਨਵੰਬਰ ਨੂੰ ਤੀਜੇ ਪੜਾਅ ਦੀਆਂ 78 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਵੋਟਾਂ ਦੀ ਗਿਣਤੀ 10 ਨਵੰਬਰ ਨੂੰ ਹੋਵੇਗੀ ਅਤੇ ਤਦ ਹੀ ਨਤੀਜੇ ਸਾਹਮਣੇ ਆਉਣਗੇ।


Tanu

Content Editor

Related News