ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ''ਚ ਭਾਜਪਾ ਵਿਧਾਇਕ ਗ੍ਰਿਫ਼ਤਾਰ

Friday, Sep 20, 2024 - 06:23 PM (IST)

ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ''ਚ ਭਾਜਪਾ ਵਿਧਾਇਕ ਗ੍ਰਿਫ਼ਤਾਰ

ਬੈਂਗਲੁਰੂ (ਕਰਨਾਟਕ) : ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਐੱਨ ਮੁਨੀਰਥਨਾ ਨੂੰ ਸ਼ੁੱਕਰਵਾਰ ਨੂੰ ਬਲਾਤਕਾਰ, ਜਿਨਸੀ ਸ਼ੋਸ਼ਣ ਅਤੇ ਅਪਰਾਧਿਕ ਧਮਕੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ 40 ਸਾਲਾ ਔਰਤ ਦੀ ਸ਼ਿਕਾਇਤ 'ਤੇ ਭਾਜਪਾ ਵਿਧਾਇਕ ਸਮੇਤ 6 ਹੋਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਔਰਤ ਨੇ ਦੋਸ਼ ਲਾਇਆ ਹੈ ਕਿ ਇਹ ਘਟਨਾ ਕਾਗਲੀਪੁਰਾ ਥਾਣਾ ਖੇਤਰ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਵਾਪਰੀ ਹੈ।

ਇਹ ਵੀ ਪੜ੍ਹੋ BREAKING: ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਲੇ 'ਤੇ ਅੰਨ੍ਹੇਵਾਹ ਫਾਇਰਿੰਗ, ਵਰਕਰ ਦੇ ਲੱਗੀ ਗੋਲੀ

ਮੁਨੀਰਤਨਾ ਦੀ ਗ੍ਰਿਫ਼ਤਾਰੀ ਅਜਿਹੇ ਸਮੇਂ ਹੋਈ ਹੈ, ਜਦੋਂ ਇਕ ਦਿਨ ਪਹਿਲਾਂ ਜਨ ਪ੍ਰਤੀਨਿਧੀਆਂ ਲਈ ਗਠਿਤ ਵਿਸ਼ੇਸ਼ ਅਦਾਲਤ ਨੇ ਵਿਧਾਇਕ (ਮੁਨੀਰਤਨਾ) ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਸੀ। ਵਿਧਾਇਕ ਨੂੰ ਜਾਤੀ ਸੂਚਕ ਸ਼ਬਦ ਵਰਤਣ ਸਮੇਤ ਕਈ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਦਲੀਲਾਂ ਸੁਣਨ ਤੋਂ ਬਾਅਦ 2 ਲੱਖ ਰੁਪਏ ਦੇ ਮੁਚੱਲਕੇ ਅਤੇ ਦੋ ਜ਼ਮਾਨਤ ਭਰਨ ਦੀ ਸ਼ਰਤ 'ਤੇ ਉਸ ਦੀ ਅਰਜ਼ੀ ਸਵੀਕਾਰ ਕਰ ਲਈ ਸੀ ਅਤੇ ਉਸ ਨੂੰ ਸਬੂਤਾਂ ਨਾਲ ਛੇੜਛਾੜ ਜਾਂ ਜਾਂਚ ਵਿਚ ਰੁਕਾਵਟ ਪਾਉਣ ਤੋਂ ਰੋਕਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਸਨ। ਐਨ ਮੁਨੀਰਥਨਾ (60) ਨੂੰ ਪਰਾਪਨਾ ਅਗ੍ਰਹਾਰਾ ਜੇਲ੍ਹ ਤੋਂ ਬਾਹਰ ਆਉਂਦੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਮੁਨੀਰਥਨਾ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (SC/ST) ਕੇਸ ਦੇ ਸਬੰਧ ਵਿੱਚ ਤਿੰਨ ਦਿਨਾਂ ਲਈ ਜੇਲ੍ਹ ਵਿੱਚ ਸੀ।

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News