ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦਾ ਕੁੱਟ-ਕੁੱਟ ਕੇ ਕ.ਤ.ਲ

Sunday, Nov 10, 2024 - 04:04 PM (IST)

ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦਾ ਕੁੱਟ-ਕੁੱਟ ਕੇ ਕ.ਤ.ਲ

ਨੈਸ਼ਨਲ ਡੈਸਕ- ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਬਾਬੂ ਰਾਮ ਪਾਸਵਾਨ ਦੇ ਚਚੇਰੇ ਭਰਾ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਇਹ ਜਾਣਕਾਰੀ ਐਤਵਾਰ ਨੂੰ ਪੁਲਸ ਅਧਿਕਾਰੀ ਨੇ ਦਿੱਤੀ। ਇਹ ਘਟਨਾ ਉੱਤਰ ਪ੍ਰਦੇਸ਼ 'ਚ ਪੀਲੀਭੀਤ ਜ਼ਿਲ੍ਹੇ ਦੇ ਘੁੰਘਚਾਈ ਖੇਤਰ 'ਚ ਵਾਪਰੀ। ਸਰਕਿਲ ਅਫ਼ਸਰ (ਸੀਓ) ਵਿਸ਼ਾਲ ਚੌਧਰੀ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮ੍ਰਿਤਕ ਫੂਲਚੰਦ ਦਾ ਆਪਣੇ ਗੁਆਂਢੀ ਮਹੇਂਦਰ ਨਾਲ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਦੱਸਿਆ,''ਸ਼ਨੀਵਾਰ ਸਵੇਰੇ ਮਹੇਂਦਰ ਦੇ ਪਰਿਵਾਰ ਦੇ ਮੈਂਬਰ ਫੂਲਚੰਦ ਦੇ ਘਰ ਪਹੁੰਚੇ ਅਤੇ ਹੱਥੋਪਾਈ ਕੀਤੀ।''

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਉਨ੍ਹਾਂ ਦੱਸਿਆ ਕਿ ਮਹੇਂਦਰ ਦੇ ਪਰਿਵਾਰ ਵਲੋਂ ਫੂਲਚੰਦ ਦੀ ਨਾਬਾਲਗ ਪੋਤੀ ਨੂੰ ਘੜੀਸਣ ਦੀ ਕੋਸ਼ਿਸ਼ ਤੋਂ ਬਾਅਦ ਦੋਹਾਂ ਪੱਖਾਂ ਵਿਚਾਲੇ ਫਿਰ ਤੋਂ ਹੱਥੋਪਾਈ ਸ਼ੁਰੂ ਹੋ ਗਈ। ਇਸ ਦੌਰਾਨ ਮਹੇਂਦਰ ਦੇ ਪਰਿਵਾਰ ਦੇ ਮੈਂਬਰਾਂ ਨੇ ਫੂਲਚੰਦ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕਰ ਦਿੱਤੀ। ਸੀਓ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਹਤ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਫੂਲਚੰਦ ਦੀ ਮੌਤ ਹੋ ਗਈ। ਪੁਲਸ ਸੁਪਰਡੈਂਟ (ਐੱਸ.ਪੀ.) ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਘੁਘਚਾਈ ਥਾਣੇ ਦੇ ਅਧੀਨ ਉਦਰਾ ਪਿੰਡ 'ਚ ਕੁੱਟਮਾਰ ਦੌਰਾਨ ਫੂਲਚੰਦ (70) ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਵਲੋਂ ਸ਼ਿਕਾਇਤ ਮਿਲੀ ਹੈ, ਜਿਸ ਦੇ ਆਧਾਰ 'ਤੇ 5 ਲੋਕਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ 'ਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News