ਸਾਬਕਾ ਭਾਜਪਾ ਵਿਧਾਇਕ ਦੀ ਧੀ ਨੇ ਕੀਤੀ ਖ਼ੁਦਕੁਸ਼ੀ

Tuesday, Jan 28, 2025 - 12:32 PM (IST)

ਸਾਬਕਾ ਭਾਜਪਾ ਵਿਧਾਇਕ ਦੀ ਧੀ ਨੇ ਕੀਤੀ ਖ਼ੁਦਕੁਸ਼ੀ

ਦੇਹਰਾਦੂਨ- ਛੱਤੀਸਗੜ੍ਹ ਦੀ ਦੰਤੇਵਾੜਾ ਵਿਧਾਨ ਸਭਾ ਸੀਟ ਤੋਂ ਸਾਬਕਾ ਭਾਜਪਾ ਵਿਧਾਇਕ ਮਰਹੂਮ ਭੀਮਾ ਮੰਡਵੀ ਦੀ ਧੀ ਨੇ ਇੱਥੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਨੂੰ ਵਾਪਰੀ ਜਦੋਂ ਇੱਥੇ ਦੇ ਕਰਨਪੁਰ ਖੇਤਰ 'ਚ ਪੇਇੰਗ ਗੈਸਟ ਵਜੋਂ ਰਹਿ ਰਹੀ 22 ਸਾਲਾ ਦੀਪਾ ਮੰਡਾਵੀ ਦੀ ਲਾਸ਼ ਪੱਖੇ ਨਾਲ ਲਟਕੀ ਮਿਲੀ। ਪੁਲਸ ਨੇ ਦੱਸਿਆ ਕਿ ਪੇਇੰਗ ਗੈਸਟ ਵਜੋਂ ਮੰਡਾਵੀ ਨਾਲ ਰਹਿਣ ਵਾਲੀ ਉਸ ਦੀ ਸਹੇਰੀ ਜਦੋਂ ਕਿਤੋਂ ਵਾਪਸ ਆਈ ਤਾਂ ਉਸ ਨੇ ਉਸ ਨੂੰ ਪੱਖੇ ਨਾਲ ਲਟਕਦੀ ਦੇਖਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਦੀਪਾ ਨੂੰ ਪੱਖੇ ਤੋਂ ਉਤਾਰ ਕੇ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ 'ਤੇ ਮੰਡਾਵੀ ਦੇ ਪਰਿਵਾਰ ਵਾਲੇ ਦੇਹਰਾਦੂਨ ਪਹੁੰਚੇ। ਪੁਲਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। ਮੰਡਾਵੀ ਦੇਹਰਾਦੂਨ ਦੇ ਇਕ ਸੰਸਥਾ ਤੋਂ ਫਿਜ਼ੀਓਥੈਰੇਪੀ 'ਚ ਗਰੈਜੂਏਸ਼ਨ ਕਰ ਰਹੀ ਸੀ ਅਤੇ ਤੀਜੇ ਸਾਲ ਦੀ ਵਿਦਿਆਰਥਣ ਸੀ। ਦੀਪਾ ਦੇ ਪਿਤਾ ਭੀਮਾ ਮੰਡਾਵੀ 2019 'ਚ ਨਕਸਲੀਆਂ ਦੇ ਹਮਲੇ 'ਚ ਮਾਰੇ ਗਏ ਸਨ। ਪੁਲਸ ਨੇ ਦੱਸਿਆ ਕਿ ਪਹਿਲੀ ਨਜ਼ਰ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ। ਮੰਡਾਵੀ ਕੋਲੋਂ ਖੁਦਕੁਸ਼ੀ ਤੋਂ ਪਹਿਲਾਂ ਲਿਖਿਆ ਕੋਈ ਨੋਟ ਨਹੀਂ ਮਿਲਿਆ ਹੈ। ਡਾਲਨਵਾਲਾ ਪੁਲਸ ਥਾਣਾ ਮੁਖੀ ਮਨੋਜ ਮੈਨਵਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੇ ਸੰਬੰਧ 'ਚ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News