ਭਾਜਪਾ ਵਿਧਾਇਕ ਅੰਮ੍ਰਿਤ ਲਾਲ ਮੀਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

Thursday, Aug 08, 2024 - 10:32 AM (IST)

ਭਾਜਪਾ ਵਿਧਾਇਕ ਅੰਮ੍ਰਿਤ ਲਾਲ ਮੀਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਜੈਪੁਰ (ਭਾਸ਼ਾ)- ਰਾਜਸਥਾਨ ਦੇ ਉਦੇਪੁਰ ਦੀ ਸਲੂੰਬਰ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਅੰਮ੍ਰਿਤ ਲਾਲ ਮੀਣਾ ਦਾ ਬੁੱਧਵਾਰ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ 65 ਸਾਲ ਦੇ ਸਨ। ਪਾਰਟੀ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਛਾਤੀ 'ਚ ਦਰਦ ਹੋਣ ਤੋਂ ਬਾਅਦ ਮੀਣਾ ਨੂੰ ਉਦੇਪੁਰ ਦੇ ਐੱਮਬੀ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਬੁੱਧਵਾਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਮੀਣਾ 2013 ਤੋਂ ਤਿੰਨ ਵਾਰ ਵਿਧਾਇਕ ਰਹੇ।

ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਵਿਧਾਇਕ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਹੈ। ਸ਼ਰਮਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਬੇਹੱਦ ਦੁਖ਼ਦ! ਸਲੂੰਬਰ ਵਿਧਾਨ ਸਭਾ ਖੇਤਰ ਤੋਂ ਭਾਜਪਾ ਵਿਧਾਇਕ ਅੰਮ੍ਰਿਤ ਲਾਲ ਮੀਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਦੀ ਖ਼ਬਰ ਤੋਂ ਸਦਮੇ 'ਚ ਹਾਂ। ਇਹ ਭਾਜਪਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਨੁਕਸਾਨ ਹੈ। ਪਰਮਪਿਤਾ ਪਰਮੇਸ਼ਵਰ ਤੋਂ ਪ੍ਰਾਰਥਨਾ ਹੈ ਕਿ ਉਨ੍ਹਾ ਦੀ ਆਤਮਾ ਨੂੰ ਆਪਣੇ ਚਰਨਾਂ 'ਚ ਸਥਾਨ ਦੇਣ ਅਤੇ ਪਰਿਵਾਰ ਵਾਲਿਆਂ ਨੂੰ ਇਸ ਦੁੱਖ ਦੀ ਘੜੀ 'ਚ ਸਬਰ ਪ੍ਰਦਾਨ ਕਰਨ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News