ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਜਸਵੰਤ ਦਾ ਹੋਇਆ ਦਿਹਾਂਤ ! 73 ਸਾਲ ਦੀ ਉਮਰ ''ਚ ਲਿਆ ਆਖ਼ਰੀ ਸਾਹ
Sunday, Nov 08, 2026 - 02:06 PM (IST)
ਜੈਪੁਰ (ਏਜੰਸੀ)- ਰਾਜਸਥਾਨ ਦੇ ਬਹਿਰੋੜ ਤੋਂ ਭਾਜਪਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਜਸਵੰਤ ਯਾਦਵ ਦਾ ਕੈਂਸਰ ਨਾਲ ਲੰਬੀ ਸਮੇਂ ਤੱਕ ਜੂਝਣ ਤੋਂ ਬਾਅਦ ਐਤਵਾਰ ਸਵੇਰੇ ਜੈਪੁਰ 'ਚ ਦਿਹਾਂਤ ਹੋ ਗਿਆ। ਉਹ 73 ਸਾਲ ਦੇ ਸਨ। ਉਨ੍ਹਾਂ ਦੇ ਪੁੱਤਰ ਮੋਹਿਤ ਯਾਦਵ ਨੇ ਇਕ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਸਵੇਰੇ 8:15 ਵਜੇ ਆਖਰੀ ਸਾਹ ਲਿਆ। ਮੋਹਿਤ ਯਾਦਵ ਨੇ ਪੋਸਟ 'ਚ ਕਿਹਾ,"ਇਹ ਬਹੁਤ ਦੁੱਖ ਨਾਲ ਦੱਸ ਰਿਹਾ ਹਾਂ ਕਿ ਮੇਰੇ ਸਤਿਕਾਰਯੋਗ ਪਿਤਾ, ਡਾ. ਜਸਵੰਤ ਯਾਦਵ, ਬਹਿਰੋੜ ਤੋਂ ਮੌਜੂਦਾ ਵਿਧਾਇਕ, ਰਾਜਸਥਾਨ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅਲਵਰ ਤੋਂ ਸਾਬਕਾ ਸੰਸਦ ਮੈਂਬਰ, ਹੁਣ ਸਾਡੇ 'ਚ ਨਹੀਂ ਰਹੇ।"
ਉਨ੍ਹਾਂ ਨੇ ਆਪਣੇ ਪਿਤਾ ਨੂੰ ਇਕ ਮਹਾਨ ਆਤਮਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਿਆਰ, ਸਾਦਗੀ ਅਤੇ ਸਮਾਜ ਪ੍ਰਤੀ ਸਮਰਪਣ ਹਮੇਸ਼ਾ ਲੋਕਾਂ ਦੀਆਂ ਯਾਦਾਂ 'ਚ ਬਣਿਆ ਰਹੇਗਾ। ਜਸਵੰਤ ਯਾਦਵ ਚਾਰ ਵਾਰ ਵਿਧਾਇਕ ਰਹੇ ਅਤੇ ਲੋਕ ਸਭਾ 'ਚ ਅਲਵਰ ਦਾ ਪ੍ਰਤੀਨਿਧੀਤੱਵ ਕੀਤਾ। ਉਹ 2016 ਤੋਂ 2018 ਤੱਕ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਰਾਜਸਥਾਨ ਸਰਕਾਰ 'ਚ ਮੰਤਰੀ ਰਹੇ। ਉਨ੍ਹਾਂ ਨੇ 1998 'ਚ ਮੁੰਡਾਵਰ ਵਿਧਾਨ ਸਭਾ ਸੀਟ ਜਿੱਤ ਕੇ ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਕੀਤੀ। 1999 'ਚ ਉਹ ਅਲਵਰ ਤੋਂ ਲੋਕ ਸਭਾ ਲਈ ਚੁਣੇ ਗਏ ਸਨ।
ਉਨ੍ਹਾਂ ਦੇ ਦਿਹਾਂਤ ਨਾਲ ਰਾਜਸਥਾਨ ਵਿਧਾਨ ਸਭਾ 'ਚ ਮੈਂਬਰਾਂ ਦੀ ਗਿਣਤੀ 199 ਹੋ ਗਈ ਹੈ। 6 ਮਹੀਨਿਆਂ ਦੇ ਅੰਦਰ ਬਹਿਰੋੜ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਹੈ। ਪਰਿਵਾਰ ਅਨੁਸਾਰ, ਉਨ੍ਹਾਂ ਦੀ ਮ੍ਰਿਤਕ ਦੇਹ ਐਤਵਾਰ ਸ਼ਾਮ 4 ਵਜੇ ਤੋਂ ਬਾਅਦ ਜਨਤਕ ਦਰਸ਼ਨਾਂ ਲਈ ਅਲਵਰ ਦੇ ਜਸਵੰਤ ਨਗਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਰੱਖੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 3 ਵਜੇ ਖੈਰਥਲ-ਤਿਜਾਰਾ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਸਿਲਪਟਾ ਵਿਖੇ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
