CBI ਟੀਮ ਨਿਕਲੀ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੀ ਗ੍ਰਿਫਤਾਰ ਲਈ

04/13/2018 12:58:39 AM

ਨਵੀਂ ਦਿੱਲੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨਾਵ ਸਮੂਹਿਕ ਜਬਰ-ਜ਼ਨਾਹ ਕੇਸ 'ਚ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੀ ਗ੍ਰਿਫਤਾਰੀ ਲਈ ਸੀ. ਬੀ. ਆਈ. ਟੀਮ ਨਿਕਲ ਚੁਕੀ ਹੈ। ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਉਨ੍ਹਾਂ ਦੇ ਕਾਂਗਰਸੀ ਵਰਕਰਾਂ ਵਲੋਂ ਇੰਡੀਆ ਗੇਟ ਅੱਗੇ ਕੈਂਡਲ ਮਾਰਚ ਕੱਢਿਆ ਗਿਆ। 
ਉਨਾਵ ਗੈਂਗਰੇਪ 'ਚ ਕਾਰਵਾਈ ਕਰਦੇ ਹੋਏ ਪੁਲਸ ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੇ ਭਰਾ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਇਸ ਮਾਮਲੇ 'ਚ ਭਾਜਪਾ ਵਿਧਾਇਕ ਦੀ ਗ੍ਰਿਫਤਾਰੀ ਅਜੇ ਤੱਕ ਨਹੀਂ ਹੋਈ ਹੈ।
 


Related News