ਭਾਜਪਾ ਵਿਧਾਇਕ ਮਰਵਾਹ ਨੇ ਆਤਿਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ
Thursday, Jan 08, 2026 - 07:17 PM (IST)
ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੱਲੋਂ ਸਦਨ ਦੇ ਅੰਦਰ ਕੀਤੀ ਗਈ ਕਥਿਤ ਟਿੱਪਣੀ ਨੇ ਵੱਡਾ ਸਿਆਸੀ ਰੂਪ ਧਾਰ ਲਿਆ ਹੈ। ਇਸ ਮਾਮਲੇ ਵਿੱਚ ਭਾਜਪਾ ਦੇ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਨੇ ਆਤਿਸ਼ੀ ਵਿਰੁੱਧ ਮੋਰਚਾ ਖੋਲ੍ਹਦਿਆਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
"We demand strict action against Atishi Marlena."
— News Arena India (@NewsArenaIndia) January 7, 2026
- BJP MLA Tarvinder Singh Marwah on ex Delhi CM's insensitive remark against Sikh Guru Tegh Bahadur pic.twitter.com/qu1PBk6T5r
ਇਸ ਸਬੰਧੀ ਮੀਡੀਆ ਨੂੰ ਸੰਬੋਧਨ ਕਰਦਿਆ ਤਰਵਿੰਦਰ ਸਿੰਘ ਮਰਵਾਹ ਕਿ ਦਿੱਲੀ ਵਿਧਾਨ ਸਭਾ ਵਿੱਚ ਜਦੋਂ ਸਪੀਕਰ ਸਾਬ੍ਹ ਨੇ ਕਿਹਾ ਕਿ ਅੱਜ ਪ੍ਰਦੂਸ਼ਣ 'ਤੇ ਚਰਚਾ ਹੋਵੇਗੀ। ਜੋ ਮੈਂਬਰ ਵੀ ਇਸ ਮੁੱਦੇ 'ਤੇ ਬੋਲਣਾ ਚਾਹੁੰਦਾ ਹੈ ਬੋਲ ਸਕਦਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੱਲੋਂ ਸਦਨ ਦੇ ਅੰਦਰ ਕਥਿਤ ਟਿੱਪਣੀ ਕੀਤੀ ਗਈ। ਇਸ ਲਈ ਅਸੀ ਮੰਗ ਕਰਦੇ ਹਾਂ ਕਿ ਮਾਮਲੇ 'ਚ ਕਾਰਵਾਈ ਹੋਵੇ ਤੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
