ਭਾਜਪਾ ਵਿਧਾਇਕ ਰਾਜਾ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ

05/29/2024 11:51:43 PM

ਹੈਦਰਾਬਾਦ, (ਭਾਸ਼ਾ)- ਤੇਲੰਗਾਨਾ ਦੀ ਗੋਸ਼ਾਮਹੱਲ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਟੀ. ਰਾਜਾ ਸਿੰਘ ਨੇ ਬੁੱਧਵਾਰ (29 ਮਈ) ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਆ ਰਹੇ ਹਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਪੁਲਸ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸ਼ਿਕਾਇਤ ਕਰਨ ਦੇ ਬਾਵਜੂਦ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਪਾਕਿਸਤਾਨ ਤੋਂ ਫੋਨ ਕਰ ਰਿਹਾ ਹੈ। ਰਾਜਾ ਸਿੰਘ ਨੇ ਦਾਅਵਾ ਕੀਤਾ ਕਿ ਜਦੋਂ ਭਾਰਤ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਰਾਓ ਮੁੱਖ ਮੰਤਰੀ ਸਨ ਓਦੋਂ ਵੀ ਉਨ੍ਹਾਂ ਨੂੰ ਧਮਕੀ ਭਰੇ ਫੋਨ ਆਏ ਸਨ।


Rakesh

Content Editor

Related News