ਪੁਲਸ ਹਿਰਾਸਤ ’ਚ ਨੌਜਵਾਨਾਂ ਦੀ ਕੁੱਟਮਾਰ ਦੀ ਵੀਡੀਓ ਸ਼ੇਅਰ ਕਰ ਬੋਲੇ ਭਾਜਪਾ ਵਿਧਾਇਕ, ’’ਰਿਟਰਨ ਗਿਫ਼ਟ’’

Sunday, Jun 12, 2022 - 07:35 PM (IST)

ਨੈਸ਼ਨਲ ਡੈਸਕ : ਯੂ. ਪੀ. ਦੇ ਦੇਵਰੀਆ ਤੋਂ ਭਾਜਪਾ ਵਿਧਾਇਕ ਸ਼ਲਭ ਮਣੀ ਤ੍ਰਿਪਾਠੀ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਲੋਕ ਇਸ ਵੀਡੀਓ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ। ਭਾਜਪਾ ਵਿਧਾਇਕ ਤ੍ਰਿਪਾਠੀ ਨੇ ਇਸ ਵੀਡੀਓ ਦੀ ਕੈਪਸ਼ਨ ’ਚ ਲਿਖਿਆ ਹੈ- ਬਾਗੀਆਂ ਨੂੰ “ਰਿਟਰਨ ਗਿਫਟ”!! ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਵੀਡੀਓ ਕਿੱਥੋਂ ਦੀ ਹੈ ਅਤੇ ਕੁੱਟਮਾਰ ਕਰਨ ਵਾਲਾ ਵਿਅਕਤੀ ਕੌਣ ਹੈ।  

ਇਹ ਵੀ ਪੜ੍ਹੋ : ਅਦਾਲਤੀ ਸੰਮਨ ਨੂੰ ਲੈ ਕੇ ਪੰਚਾਇਤ ਮੰਤਰੀ ਧਾਲੀਵਾਲ ’ਤੇ ਸੁਖਪਾਲ ਖਹਿਰਾ ਦਾ ਨਿਸ਼ਾਨਾ, ਕਹੀ ਇਹ ਗੱਲ

PunjabKesari

ਇਸ ਵੀਡੀਓ ’ਚ ਇਕ ਕਮਰੇ ’ਚ 12 ਲੋਕ ਇਕ ਲਾਈਨ ’ਚ ਖੜ੍ਹੇ ਨਜ਼ਰ ਆ ਰਹੇ ਹਨ। ਪੁਲਸ ਮੁਲਾਜ਼ਮ ਇਨ੍ਹਾਂ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟ ਰਹੇ ਹਨ, ਜਦਕਿ ਨੌਜਵਾਨ ਉਥੋਂ ਜਾਣ ਲਈ ਮਿੰਨਤਾਂ ਕਰ ਰਹੇ ਹਨ। ਵੀਡੀਓ ਦੀ ਜ਼ਬਰਦਸਤ ਕੁੱਟਮਾਰ ਤੋਂ ਘਬਰਾਏ ਸਾਰੇ ਲੋਕ ਕੰਧਾਂ ਵੱਲ ਮੂੰਹ ਕਰਕੇ ਖੜ੍ਹੇ ਹਨ। ਪੁਲਸ ਇਨ੍ਹਾਂ ਨੌਜਵਾਨਾਂ ’ਤੇ ਲਾਠੀਆਂ ਵਰ੍ਹਾ ਰਹੀ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਸ਼ਲਭ ਮਣੀ ਤ੍ਰਿਪਾਠੀ ਸਾਬਕਾ ਪੱਤਰਕਾਰ ਹਨ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਮੀਡੀਆ ਸਲਾਹਕਾਰ ਰਹਿ ਚੁੱਕੇ ਹਨ। ਆਪਣੇ ਟਵੀਟ ’ਚ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਵੀਡੀਓ ਕਿੱਥੋਂ ਦੀ ਹੈ ਅਤੇ ਕੁੱਟਮਾਰ ਕਰਨ ਵਾਲਾ ਵਿਅਕਤੀ ਕੌਣ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਪੈਗੰਬਰ ਮੁਹੰਮਦ ’ਤੇ ਵਿਵਾਦਿਤ ਟਿੱਪਣੀ ਤੋਂ ਬਾਅਦ ਯੂ.ਪੀ. ਦੇ 9 ਸ਼ਹਿਰਾਂ ’ਚ ਪੁਲਸ ਹਿੰਸਾ ਦੇ ਦੋਸ਼ੀਆਂ ਨੂੰ ਕੁੱਟ ਰਹੀ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਯੂ.ਪੀ. ਪੁਲਸ ’ਤੇ ਸਵਾਲ ਉੱਠ ਰਹੇ ਹਨ ਅਤੇ ਮਨੁੱਖੀ ਅਧਿਕਾਰਾਂ ਦੀ ਦੁਹਾਈ ਦਿੱਤੀ ਜਾ ਰਹੀ ਹੈ। 

 


Manoj

Content Editor

Related News