ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਚੁਣੇ ਗਏ ਦਿੱਲੀ ਵਿਧਾਨ ਸਭਾ ਦੇ ਸਪੀਕਰ
Monday, Feb 24, 2025 - 02:56 PM (IST)

ਨਵੀਂ ਦਿੱਲੀ- ਤਿੰਨ ਵਾਰ ਦੇ ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੂੰ ਸੋਮਵਾਰ ਨੂੰ 8ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ 'ਚ ਨਵਾਂ ਵਿਧਾਨ ਸਭਾ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰੋਹਿਣੀ ਸੀਟ ਤੋਂ ਚੁਣੇ ਗਏ ਵਿਧਾਇਕ ਦੀ ਚੋਣ ਲਈ 2 ਪ੍ਰਸਤਾਵ ਪੇਸ਼ ਕੀਤੇ। ਇਕ ਪ੍ਰਸਤਾਵ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਤੇ ਦੂਜਾ ਕੈਬਨਿਟ ਮੰਤਰੀ ਰਵਿੰਦਰ ਇੰਦਰਾਜ ਨੇ ਪੇਸ਼ ਕੀਤਾ।
ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਇਨ੍ਹਾਂ ਪ੍ਰਸਤਾਵਾਂ ਦਾ ਸਮਰਥਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਪ੍ਰਵੇਸ਼ ਵਰਮਾ ਨੇ ਕੀਤਾ। ਇਨ੍ਹਾਂ ਪ੍ਰਸਤਾਵਾਂ ਨੂੰ ਆਵਾਜ਼ ਵੋਟ ਨਾਲ ਪਾਸ ਕਰ ਦਿੱਤਾ ਗਿਆ। ਚੋਣ 'ਪ੍ਰੋਟੇਮ ਸਪੀਕਰ' ਅਰਵਿੰਦਰ ਸਿੰਘ ਲਵਲੀ ਨੇ ਕਰਵਾਇਆ। ਚੋਣ ਤੋਂ ਬਾਅਦ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਨਵੇਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੇ ਆਸਨ ਤੱਕ ਲੈ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8