ਭਾਜਪਾ ਸਾਂਸਦ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਦਿੱਲੀ ’ਚ ਵੰਡਣਗੇ 200 ਆਕਸੀਜਨ ਕੰਸਨਟ੍ਰੇਟਰ
Saturday, May 01, 2021 - 05:51 PM (IST)
ਨਵੀਂ ਦਿੱਲੀ (ਭਾਸ਼ਾ) : ਕੋਵਿਡ-19 ਸਬੰਧੀ ਦਵਾਈ ਫੈਬੀਫਲੂ ਨੂੰ ਵੰਡਣ ’ਤੇ ਅਦਾਲਤ ਦੇ ਨਿਸ਼ਾਨੇ ’ਤੇ ਆ ਚੁੱਕੇ ਭਾਜਪਾ ਸਾਂਸਦ ਅਤੇ ਭਾਰਤੀ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਹੁਣ ਰਾਸ਼ਟਰੀ ਰਾਜਧਾਨੀ ਵਿਚ ਮਾਮੂਲੀ ਅਤੇ ਹਲਕੇ ਲੱਛਣ ਵਾਲੇ ਮਰੀਜ਼ਾਂ ਨੂੰ 200 ਆਕਸੀਜਨ ਕੰਸਨਟ੍ਰੇਟਰ ਦੇਣਗੇ। ਪੂਰਬੀ ਦਿੱਲੀ ਦੇ ਸਾਂਸਦ ਨੇ ਕਿਹਾ ਕਿ ਆਕਸੀਜਨ ਕੰਸਨਟ੍ਰੇਟਰ ਮੁਫ਼ਤ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਕੋਵਿਡ-19 ਦੀ ਖ਼ਤਰਨਾਕ ਦੂਜੀ ਲਹਿਰ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ, ਕਿਉਂਕਿ ਇਸ ਬੀਮਾਰ ਦੇ ਚੱਲਦੇ ਕਈ ਲੋਕਾਂ ਨੇ ਜਾਨ ਗਵਾਈ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ 'ਚ ਮਦਦ ਲਈ ਅੱਗੇ ਆਏ ਕ੍ਰਿਕਟਰ, ਹੁਣ ਸ਼ਿਖਰ ਧਵਨ ਨੇ ਵੀ ਦਾਨ ਕੀਤੇ 20 ਲੱਖ ਰੁਪਏ
ਦਿੱਲੀ ਹਾਈ ਕੋਰਟ ਨੇ ਇਸੇ ਹਫ਼ਤੇ ਦੀ ਸ਼ੁਰੂਆਤ ਵਿਚ ਸਵਾਲ ਕੀਤਾ ਸੀ ਕਿ ਕੀ ਗੰਭੀਰ ਕੋਲ ਵੱਡੀ ਮਾਤਰਾ ਵਿਚ ਫੈਬੀਫਲੂ ਖ਼ਰੀਦਣ ਅਤੇ ਉਸ ਨੂੰ ਵੰਡਣ ਦਾ ਲਾਈਸੈਂਸ ਹੈ। ਭਾਜਪਾ ਨੇਤਾ ਦੇ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਲਈ 200 ਆਕਸੀਜਨ ਕੰਸਨਟ੍ਰੇਟਰ ਦਾ ਇੰਤਜ਼ਾਮ ਕੀਤਾ ਹੈ। ਬਿਆਨ ਵਿਚ ਕਿਹਾ ਗਿਆ ਹੈ, ‘ਸਾਂਸਦ ਨੇ ਆਪਣੇ ਪੈਸਿਆਂ ਨਾਲ ਕੰਸਨਟ੍ਰੇਟਰ ਖ਼ਰੀਦੇ ਹਨ ਅਤੇ ਉਨ੍ਹਾਂ ਨੂੰ ਘਰਾਂ ਵਿਚ ਹੀ ਇਲਾਜ ਕਰਵਾ ਰਹੇ ਹਲਕੇ ਅਤੇ ਮੱਧਮ ਕੋਵਿਡ-19 ਵਾਲੇ ਮਰੀਜ਼ਾਂ ਨੂੰ ਉਪਲੱਬਧ ਕਰਾਇਆ ਜਾਏਗਾ।’
ਇਹ ਵੀ ਪੜ੍ਹੋ : ਡਾ. ਫਾਊਚੀ ਦੀ ਸਲਾਹ, ਕੋਰੋਨਾ ਦੇ ਭਿਆਨਕ ਮੰਜ਼ਰ ਦਰਮਿਆਨ ਭਾਰਤ ’ਚ ਲੱਗੇ ਕੁੱਝ ਹਫ਼ਤਿਆਂ ਲਈ 'ਤਾਲਾਬੰਦੀ'
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।