ਭਾਜਪਾ ਸੰਸਦ ਮੈਂਬਰ ਹੇਮੰਤ ਦੀ ਕਾਰ ਠਾਣੇ ''ਚ ਹਾਦਸਾਗ੍ਰਸਤ, ਖੁੱਲ੍ਹੇ ਏਅਰਬੈਗ, ਵਾਲ-ਵਾਲ ਬਚੀ ਜਾਨ
Friday, May 01, 2026 - 10:12 AM (IST)
ਠਾਣੇ : ਸੰਸਦ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਹੇਮੰਤ ਸਵਰਾ ਨੂੰ ਲੈ ਕੇ ਜਾ ਰਹੀ ਇਕ ਕਾਰ ਸ਼ੁੱਕਰਵਾਰ ਤੜਕੇ ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿਚ ਹਾਦਸਾਗ੍ਰਸਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਲਘਰ ਦੇ ਸੰਸਦ ਮੈਂਬਰ ਸਵਰਾ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ। ਇਸ ਹਾਦਸੇ ਦੌਰਾਨ ਕਾਰ ਚਾਲਕ ਨੂੰ ਸੱਟਾ ਲੱਗੀਆਂ। ਇਕ ਹਾਦਸਾ ਘੋੜਬੰਦਰ ਰੋਡ 'ਤੇ ਵਾਪਰਿਆ ਹੈ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਾਰ ਗੁਜਰਾਤ ਵੱਲ ਜਾ ਰਹੀ ਸੀ। ਇਸ ਦੌਰਾਨ ਉਲਟ ਦਿਸ਼ਾ ਤੋਂ ਆ ਰਹੇ ਡੰਪਰ ਟਰੱਕ ਨਾਲ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ। ਅਧਿਕਾਰੀ ਨੇ ਕਿਹਾ ਕਿ ਕਾਰ ਦੇ ਏਅਰਬੈਗ ਤੁਰੰਤ ਖੁੱਲ੍ਹ ਗਏ, ਜਿਸ ਨਾਲ ਕਾਰ ਸਵਾਰ ਲੋਕਾਂ ਦੀ ਜਾਨ ਬਚ ਗਈ। ਅਧਿਕਾਰੀ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਣ 'ਤੇ ਨਾਈਗਾਓਂ ਪੁਲਸ ਸਟੇਸ਼ਨ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਸਹਾਇਤਾ ਪ੍ਰਦਾਨ ਕੀਤੀ। ਸਥਾਨਕ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਸੰਸਦ ਮੈਂਬਰ ਸਵਾਰਾ ਅਤੇ ਨੁਕਸਾਨੀ ਗਈ ਕਾਰ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
