ਭਾਜਪਾ MP-MLA ''ਤੇ ਭੀੜ ਨੇ ਕਰ ''ਤਾ ਹਮਲਾ, ਭੰਨ੍ਹ ''ਤੀਆਂ ਗੱਡੀਆਂ
Monday, Oct 06, 2025 - 03:09 PM (IST)

ਕੋਲਕਾਤਾ : ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ਸੋਮਵਾਰ ਨੂੰ ਉਸ ਸਮੇਂ ਜ਼ਖਮੀ ਹੋ ਗਏ, ਜਦੋਂ ਸਥਾਨਕ ਲੋਕਾਂ ਨੇ ਉਨ੍ਹਾਂ 'ਤੇ ਅਤੇ ਪਾਰਟੀ ਵਿਧਾਇਕ ਸ਼ੰਕਰ ਘੋਸ਼ 'ਤੇ ਕਥਿਤ ਤੌਰ 'ਤੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮੁਰਮੂ ਅਤੇ ਘੋਸ਼ ਉੱਤਰੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਨਾਗਰਾਕਾਟਾ ਖੇਤਰ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਗਏ ਸਨ।
ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ
ਦੱਸ ਦੇਈਏ ਕਿ ਵਿਧਾਇਕ ਘੋਸ਼ ਨੇ ਹਮਲੇ ਤੋਂ ਬਾਅਦ ਹਸਪਤਾਲ ਲਿਜਾਣ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਖੂਨ ਨਾਲ ਲੱਥਪੱਥ ਮੁਰਮੂ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਾਗਰਾਕਾਟਾ ਇਲਾਕੇ ਦੇ ਸਥਾਨਕ ਲੋਕਾਂ ਨੇ ਉਸ 'ਤੇ ਹਮਲਾ ਕੀਤਾ ਅਤੇ ਉਸਦੀ ਗੱਡੀ ਦੀ ਭੰਨਤੋੜ ਵੀ ਕੀਤੀ। ਵੀਡੀਓ ਦੀ ਪ੍ਰਮਾਣਿਕਤਾ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਜਾ ਸਕੀ। ਸਿਲੀਗੁੜੀ ਤੋਂ ਭਾਜਪਾ ਵਿਧਾਇਕ ਘੋਸ਼ ਨੇ ਕਿਹਾ ਕਿ ਮਾਲਦਾ ਉੱਤਰੀ ਦੇ ਸੰਸਦ ਮੈਂਬਰ ਨੂੰ ਹਸਪਤਾਲ ਲਿਜਾਣ ਲਈ ਉਨ੍ਹਾਂ ਨੂੰ ਘਟਨਾ ਤੋਂ ਤੁਰੰਤ ਬਾਅਦ ਘਟਨਾ ਸਥਾਨ ਤੋਂ ਜਾਣਾ ਪਿਆ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਦੋਵੇਂ ਭਾਜਪਾ ਆਗੂਆਂ ਨੇ ਪਿਛਲੇ ਦੋ ਦਿਨਾਂ ਤੋਂ ਉੱਤਰੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਹੋਈ ਮੋਹਲੇਧਾਰ ਬਾਰਿਸ਼ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲਾਂ ਦਿਨ ਵਿੱਚ ਕਿਹਾ ਸੀ ਕਿ ਉੱਤਰੀ ਬੰਗਾਲ ਵਿੱਚ ਹੜ੍ਹਾਂ ਕਾਰਨ ਹੁਣ ਤੱਕ 23 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।