ਭਾਜਪਾ ਸੰਸਦ ਮੈਂਬਰ ਨੇ ਦਿੱਲੀ ਸਰਕਾਰ ਦੇ ਬਜਟ ''ਚ ਹੇਰਾਫੇਰੀ ਦਾ ਲਗਾਇਆ ਦੋਸ਼, ਕੈਗ ਜਾਂਚ ਦੀ ਕੀਤੀ ਮੰਗ
Friday, Oct 11, 2024 - 03:40 PM (IST)
ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਦਿੱਲੀ ਦੀ ਅਰਥਵਿਵਸਥਾ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਦਾ 2024-25 ਦਾ ਬਜਟ 7 ਹਜ਼ਾਰ ਕਰੋੜ ਰੁਪਏ ਘਾਟੇ 'ਚ ਹੈ। ਭਾਜਪਾ ਦੇ ਇਸ ਦਾਅਵੇ ਅਤੇ ਦੋਸ਼ 'ਤੇ ਰਾਸ਼ਟਰੀ ਰਾਜਧਾਨੀ 'ਚ ਸੱਤਾਧਾਰੀ 'ਆਪ' ਨੇ ਫਿਲਹਾਲ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਭਾਜਪਾ ਦੀ ਸੰਸਦ ਮੈਂਬਰ ਬਾਂਸੁਰੀ ਸਵਰਾਜ ਨੇ ਇੱਥੇ ਇਕ ਪੱਤਰਕਾਰ ਵਾਰਤਾ 'ਚ ਬਜਟ ਖਾਤੇ 'ਚ ਹੇਰਾਫੇਰੀ ਦਾ ਦੋਸ਼ ਲਗਾਇਆ ਅਤੇ ਇਸ ਦੀ ਕੰਟਰੋਲਰ ਅਤੇ ਆਡੀਟਰ ਜਨਰਲ (ਕੈਗ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।
ਸਵਰਾਜ ਨੇ ਦਾਅਵਾ ਕਰਦੇ ਹੋਏ ਕਿਹਾ,''ਆਪ ਸਰਕਾਰ ਨੇ ਪਿਛਲੇ 10 ਹਜ਼ਾਰ ਬੱਸ ਮਾਰਸ਼ਲਾਂ ਨੂੰ ਹਟਾ ਦਿੱਤਾ, ਕਿਉਂਕਿ ਉਸ ਨੇ ਉਨ੍ਹਾਂ ਦੀ ਤਨਖਾਹ ਲਈ ਕੋਈ ਪ੍ਰਬੰਧ ਨਹੀਂ ਕੀਤਾ ਸੀ। ਇਸੇ ਵਜ੍ਹਾ ਕਾਰਨ ਅਧਿਆਪਕਾਂ ਨੂੰ ਵੀ ਹਟਾ ਦਿੱਤਾ ਗਿਆ।'' ਉਨ੍ਹਾਂ ਦਾਅਵਾ ਕੀਤਾ ਕਿ ਆਮਦਨ ਘੱਟ ਅਤੇ ਖਰਚ ਵੱਧ ਹੈ, ਜਿਸ ਕਾਰਨ ਦਿੱਲੀ ਸਰਕਾਰ 7 ਹਜ਼ਾਰ ਕਰੋੜ ਰੁਪਏ ਦੇ ਘਾਟੇ 'ਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਤਨਖਾਹ ਦੇਣ ਅਤੇ ਕੂੜਾ ਨਿਪਟਾਨ ਵਰਗੀਆਂ ਜ਼ਰੂਰੀ ਸੇਵਾਵਾਂ ਲਈ ਪੈਸਾ ਨਹੀਂ ਹੈ। ਨਵੀਂ ਦਿੱਲੀ ਸੀਟ ਦਾ ਪ੍ਰਤੀਨਿਧੀਤੱਵ ਕਰਨ ਵਾਲੀ ਬਾਂਸੁਰੀ ਸਵਰਾਜ ਨੇ ਦੋਸ਼ ਲਗਾਇਆ ਕਿ 'ਆਪ' ਪ੍ਰਚਾਰ ਅਤੇ ਭ੍ਰਿਸ਼ਟਾਚਾਰ 'ਚ ਰੁਝੀ ਹੈ ਅਤੇ ਇਸ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਸੱਤਾ ਹਾਸਲ ਕਰਨ ਦੀ ਚਿੰਤਾ ਹੈ, ਉਨ੍ਹਾਂ ਨੂੰ ਲੋਕਾਂ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8