ਭਾਜਪਾ ਸੰਸਦ ਮੈਂਬਰ ਬ੍ਰਜਭੂਸ਼ਣ ਦੀ ਚਿਤਾਵਨੀ, ਰਾਜ ਠਾਕਰੇ ਨੂੰ ਅਯੁੱਧਿਆ ’ਚ ਦਾਖਲ ਨਹੀਂ ਹੋਣ ਦਿਆਂਗੇ
Friday, May 06, 2022 - 11:33 AM (IST)
ਲਖਨਊ– ਕੈਸਰਗੰਜ ਲੋਕ ਸਭਾ ਖੇਤਰ ਤੋਂ ਭਾਜਪਾ ਸੰਸਦ ਮੈਂਬਰ ਬ੍ਰਜਭੂਸ਼ਣ ਸ਼ਰਣ ਸਿੰਘ ਨੇ ਵੀਰਵਾਰ ਨੂੰ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਮੁਖੀ ਰਾਜ ਠਾਕਰੇ ਦੇ 5 ਜੂਨ ਨੂੰ ਪ੍ਰਸਤਾਵਿਤ ਅਯੁੱਧਿਆ ਦੌਰੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਉਹ ਉੱਤਰ ਭਾਰਤੀਆਂ ਤੋਂ ਜਨਤਕ ਰੂਪ ਵਿਚ ਮੁਆਫੀ ਨਹੀਂ ਮੰਗ ਲੈਂਦੇ ਉਦੋਂ ਤੱਕ ਉਨ੍ਹਾਂ ਨੂੰ ਅਯੁੱਧਿਆ ਦੀ ਹੱਦ ਵਿਚ ਦਾਖਲ ਨਹੀਂ ਹੋਣ ਦਿਆਂਗੇ।
ਸੰਸਦ ਮੈਂਬਰ ਨੇ ਟਵੀਟ ਵਿਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੇਨਤੀ ਕੀਤੀ ਕਿ ਜਦੋਂ ਤੱਕ ਰਾਜ ਠਾਕਰੇ ਜਨਤਕ ਰੂਪ ਵਿਚ ਮੁਆਫੀ ਨਹੀਂ ਮੰਗ ਲੈਂਦੇ, ਮੇਰੀ ਬੇਨਤੀ ਹੈ ਕਿ ਉਦੋਂ ਤੱਕ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਰਾਜ ਠਾਕਰੇ ਨੂੰ ਨਹੀਂ ਮਿਲਣਾ ਚਾਹੀਦਾ।