BJP ਤੋਂ ਅਸਤੀਫ਼ੇ ਮਗਰੋਂ ਬ੍ਰਿਜੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'

03/10/2024 1:40:40 PM

ਚੰਡੀਗੜ੍ਹ/ਨਵੀਂ ਦਿੱਲੀ- ਹਿਸਾਰ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਬ੍ਰਿਜੇਂਦਰ ਸਿੰਘ ਭਾਜਪਾ ਨੇਤਾ ਬੀਰੇਂਦਰ ਸਿੰਘ ਦੇ ਪੁੱਤਰ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਾਅਦ ਉਹ ਨਵੀਂ ਦਿੱਲੀ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਪਹੁੰਚੇ ਅਤੇ ਕਾਂਗਰਸ 'ਚ ਸ਼ਾਮਲ ਹੋਏ। ਬ੍ਰਿਜੇਂਦਰ ਸਿੰਘ ਨੂੰ ਮਲਿਕਾਰਜੁਨ ਖੜਗੇ ਨੇ ਪਾਰਟੀ ਵਿਚ ਸ਼ਾਮਲ ਕੀਤਾ।

ਇਹ ਵੀ ਪੜ੍ਹੋ-  BJP ਨੂੰ ਵੱਡਾ ਝਟਕਾ, ਹਿਸਾਰ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੇ ਦਿੱਤਾ ਅਸਤੀਫ਼ਾ

ਬ੍ਰਿਜੇਂਦਰ ਸਿੰਘ ਦੇ ਕਾਂਗਰਸ 'ਚ ਸ਼ਾਮਲ ਹੋਣ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਜੈ ਮਾਕਨ, ਮੁਕੁਲ ਵਾਸਨਿਕ ਅਤੇ ਦੀਪਕ ਬਾਬਰੀਆ ਵੀ ਖੜਗੇ ਦੀ ਰਿਹਾਇਸ਼ 'ਤੇ ਮੌਜੂਦ ਸਨ।ਕਾਂਗਰਸ ਸੂਤਰਾਂ ਨੇ ਦੱਸਿਆ ਕਿ ਨੌਕਰਸ਼ਾਹ ਤੋਂ ਸਿਆਸਤਦਾਨ ਬਣੇ ਸਿੰਘ ਦਾ ਹਿਸਾਰ ਤੋਂ ਪਾਰਟੀ ਉਮੀਦਵਾਰ ਬਣਨਾ ਤੈਅ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀ ਤੋਂ ਸਿਆਸਤਦਾਨ ਬਣੇ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਹਿਸਾਰ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਜਨਨਾਇਕ ਜਨਤਾ ਪਾਰਟੀ ਦੇ ਦੁਸ਼ਯੰਤ ਚੌਟਾਲਾ ਅਤੇ ਉਸ ਸਮੇਂ ਕਾਂਗਰਸ ਵਿਚ ਰਹੇ ਭਵਿਆ ਬਿਸ਼ਨੋਈ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ- 40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, ਬਚਾਅ ਮੁਹਿੰਮ 'ਚ ਜੁੱਟੀ NDRF ਦੀ ਟੀਮ (ਵੀਡੀਓ)

ਇਸ ਤੋਂ ਪਹਿਲਾਂ ਉਨ੍ਹਾਂ ਨੇ ਖੁਦ ਟਵੀਟ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦੀ ਜਾਣਕਾਰੀ ਦਿੰਦੇ ਹੋਏ ਕਿਹਾ, ''ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਮੈਨੂੰ ਹਿਸਾਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਪਾਰਟੀ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News