ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਬਣੇ ਪਿਤਾ, ਟਵੀਟ ਕਰ ਕੇ ਸਾਂਝੀ ਕੀਤੀ ਖ਼ੁਸ਼ੀ

12/31/2020 10:09:15 AM

ਨਵੀਂ ਦਿੱਲੀ- ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਪਿਤਾ ਬਣ ਗਏ ਹਨ। ਉੱਤਰ ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਮਨੋਜ ਤਿਵਾੜੀ ਦੇ ਘਰ ਬੁੱਧਵਾਰ ਨੂੰ ਧੀ ਨੇ ਜਨਮ ਲਿਆ। ਮਨੋਜ ਨੇ ਇਸ ਦੀ ਜਾਣਕਾਰੀ ਟਵੀਟ ਕਰ ਕੇ ਸਾਂਝੀ ਕੀਤੀ। ਟਵਿੱਟਰ 'ਤੇ ਜਾਣਕਾਰੀ ਸਾਂਝੀ ਕਰਨ ਤੋਂ ਬਾਅਦ ਤਿਵਾੜੀ ਨੂੰ ਸ਼ੁੱਭਕਾਮਨਾਵਾਂ ਅਤੇ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਤਿਵਾੜੀ ਦੀ ਇਕ ਧੀ ਹੋਰ ਹੈ, ਜੋ ਮੁੰਬਈ 'ਚ ਰਹਿ ਕੇ ਸਿੱਖਿਆ ਹਾਸਲ ਕਰ ਰਹੀ ਹੈ। ਮਨੋਜ ਉਸ ਨੂੰ ਮਿਲਣ ਹਮੇਸ਼ਾ ਮੁੰਬਈ ਵੀ ਜਾਂਦੇ ਹਨ। 

PunjabKesariਦੱਸਣਯੋਗ ਹੈ ਕਿ ਮਨੋਜ 2013 'ਚ ਭਾਜਪਾ 'ਚ ਸ਼ਾਮਲ ਹੋਏ ਸਨ ਅਤੇ 2014 ਦੀਆਂ ਲੋਕ ਸਭਾ ਚੋਣਾਂ 'ਚ ਉੱਤਰ ਪੂਰਬੀ ਦਿੱਲੀ ਤੋਂ ਪਹਿਲੀ ਵਾਰ ਭਾਜਪਾ ਦੇ ਟਿਕਟ 'ਤੇ ਚੋਣ ਲੜੇ ਸਨ। ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਜੈਪ੍ਰਕਾਸ਼ ਅਗਰਵਾਲ ਨੂੰ ਹਰਾਇਆ ਸੀ। ਬਾਅਦ 'ਚ ਉਹ ਦਿੱਲੀ ਭਾਜਪਾ ਦੇ ਪ੍ਰਧਾਨ ਬਣੇ ਅਤੇ ਉਨ੍ਹਾਂ ਦੀ ਅਗਵਾਈ 'ਚ ਪਾਰਟੀ ਨੇ ਨਿਗਮ ਦੀਆਂ ਚੋਣਾਂ ਲੜੀਆਂ। ਭਾਜਪਾ ਨੇ ਇਨ੍ਹਾਂ ਚੋਣਾਂ 'ਚ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਸਾਲ 2019 'ਚ ਇਕ ਵਾਰ ਫਿਰ ਉੱਤਰ ਪੂਰਬੀ ਦਿੱਲੀ ਦੀ ਹੀ ਸੀਟ ਤੋਂ ਤਿਵਾੜੀ ਨੇ ਲੋਕ ਸਭਾ ਦੀ ਚੋਣ ਲੜੀ ਅਤੇ ਜੇਤੂ ਰਹੇ।

ਇਹ ਵੀ ਪੜ੍ਹੋ : ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ
 


DIsha

Content Editor

Related News