ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਖਾਰਿਜ
Thursday, Jan 15, 2026 - 12:32 AM (IST)
ਨਵੀਂ ਦਿੱਲੀ, (ਭਾਸ਼ਾ)- ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ‘ਲੋਕਪਾਲ’ ਨੇ ਸੱਤਾਧਾਰੀ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਖ਼ਿਲਾਫ਼ ਦਾਇਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਖਾਰਿਜ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ਨੂੰ ‘ਬੇਬੁਨਿਆਦ’ ਅਤੇ ‘ਪ੍ਰੇਸ਼ਾਨ ਕਰਨ ਵਾਲਾ’ ਦੱਸਿਆ ਹੈ।ਲੋਕਪਾਲ ਨੇ ਆਪਣੇ 134 ਪੰਨਿਆਂ ਦੇ ਹੁਕਮ ’ਚ ਕਿਹਾ ਕਿ ਇਸ ਮਾਮਲੇ ਦੇ ਸ਼ਿਕਾਇਤਕਰਤਾ, ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ.) ਦੇ ਸਾਬਕਾ ਅਧਿਕਾਰੀ ਅਮਿਤਾਭ ਠਾਕੁਰ, ਸੰਸਦ ਮੈਂਬਰ ਦੇ ਖ਼ਿਲਾਫ਼ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਕਾਰਵਾਈਯੋਗ ਤੱਥ ਮੁਹੱਈਆ ਕਰਵਾਉਣ ’ਚ ਅਸਫ਼ਲ ਰਹੇ ਹਨ।
ਜਸਟਿਸ ਏ. ਐੱਮ. ਖਾਨਵਿਲਕਰ ਦੀ ਪ੍ਰਧਾਨਗੀ ਵਾਲੀ ਲੋਕਪਾਲ ਬੈਂਚ ਨੇ ਆਪਣੇ ਹੁਕਮ ’ਚ ਕਿਹਾ, “ਜਵਾਬਦੇਹ ਲੋਕ ਸੇਵਕ (ਆਰ. ਪੀ. ਐੱਸ.) ਖ਼ਿਲਾਫ਼ ਲਾਏ ਗਏ ਦੋਸ਼ ਬੇਬੁਨਿਆਦ ਅਤੇ ਪ੍ਰੇਸ਼ਾਨ ਕਰਨ ਵਾਲੇ ਹਨ।”
