ਭਾਜਪਾ ਸੰਸਦ ਮੈਂਬਰਾਂ ਨੇ ਸਾਨੂੰ ਸੰਸਦ ਭਵਨ ਜਾਣ ਤੋਂ ਰੋਕਿਆ, ਧਮਕਾਇਆ : ਰਾਹੁਲ ਗਾਂਧੀ
Thursday, Dec 19, 2024 - 12:31 PM (IST)
ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਧੱਕਾ-ਮੁੱਕੀ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਵੀਰਵਾਰ ਨੂੰ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਵਿਰੋਧੀ ਸੰਸਦ ਮੈਂਬਰਾਂ ਨੂੰ ਸੰਸਦ ਵਿਚ ਜਾਣ ਤੋਂ ਰੋਕਿਆ ਅਤੇ ਧਮਕੀਆਂ ਦਿੱਤੀਆਂ। ਉਨ੍ਹਾਂ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਕਿਹਾ,''ਮੈਂ ਸੰਸਦ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਭਾਜਪਾ ਦੇ ਸੰਸਦ ਮੈਂਬਰ ਮੈਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਧੱਕਾ ਦੇ ਰਹੇ ਸਨ ਅਤੇ ਧਮਕੀਆਂ ਦੇ ਰਹੇ ਸਨ।''
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਵਿਰੋਧੀ ਨੇਤਾਵਾਂ ਨਾਲ ਧੱਕਾ-ਮੁੱਕੀ ਕੀਤੀ ਗਈ ਪਰ ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਕਾਂਗਰਸ ਨੇਤਾ ਨੇ ਕਿਹਾ,"ਇਹ ਸੰਸਦ ਹੈ ਅਤੇ ਇਸ ਦੇ ਅੰਦਰ ਜਾਣਾ ਸਾਡਾ ਅਧਿਕਾਰ ਹੈ।" ਹਮੇਸ਼ਾ ਸਫੈਦ ਰੰਗ ਦੀ ਟੀ-ਸ਼ਰਟ ਪਹਿਨਣ ਵਾਲੇ ਰਾਹੁਲ ਗਾਂਧੀ ਵੀਰਵਾਰ ਨੂੰ ਨੀਲੇ ਰੰਗ ਦੀ ਟੀ-ਸ਼ਰਟ ਪਹਿਨ ਕੇ ਸੰਸਦ ਪਹੁੰਚੇ। ਉਨ੍ਹਾਂ ਕਿਹਾ ਕਿ ਮੁੱਖ ਮੁੱਦਾ ਇਹ ਹੈ ਕਿ ਸੰਵਿਧਾਨ ਅਤੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਗਿਆ ਹੈ। ਭਾਜਪਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਧੱਕਾ-ਮੁੱਕੀ ਕੀਤੀ, ਜਿਸ ਕਾਰਨ ਉਸ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਡਿੱਗ ਗਏ ਅਤੇ ਸਿਰ 'ਤੇ ਸੱਟ ਲੱਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8