ਭਾਜਪਾ ਨੇ ਕੀਤੀ ''ਸੇਵਾ ਹਫ਼ਤੇ'' ਦੀ ਸ਼ੁਰੂਆਤ, ਸ਼ਾਹ ਨੇ ਏਮਜ਼ ''ਚ ਲਗਾਈ ਝਾੜੂ
Saturday, Sep 14, 2019 - 10:48 AM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਸੇਵਾ ਹਫ਼ਤੇ ਦਾ ਆਯੋਜਨ ਕਰ ਰਹੀ ਹੈ। ਜਿਸ ਦੀ ਸ਼ੁਰੂਆਤ ਕਰਦੇ ਹੋਏ ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) 'ਚ ਪਹੁੰਚ ਕੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਫਲ ਵੰਡੇ। ਇਸ ਦੌਰਾਨ ਅਮਿਤ ਸ਼ਾਹ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਵੀ ਮੌਜੂਦ ਰਹੇ। ਇਸ ਦੌਰਾਨ ਸ਼ਾਹ ਅਤੇ ਜੇ.ਪੀ. ਨੱਢਾ ਨੇ ਏਮਜ਼ 'ਚ ਸਫ਼ਾਈ ਮੁਹਿੰਮ ਵੀ ਚਲਾਈ। ਉਨ੍ਹਾਂ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਦਿੱਲੀ ਦੇ ਵਿਧਾਇਕ ਵਿਜੇਂਦਰ ਗੁਪਤਾ ਵੀ ਮੌਜੂਦ ਸਨ।ਦੱਸਣਯੋਗ ਹੈ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ। ਇਸ ਮੌਕੇ ਪਾਰਟੀ ਨੇ 14 ਤੋਂ 20 ਸਤੰਬਰ ਤੱਕ ਸੇਵਾ ਹਫ਼ਤਾ ਮਨਾਉਣ ਦਾ ਫੈਸਲਾ ਕੀਤਾ ਹੈ। ਸ਼ਾਹ ਨੇ ਏਮਜ਼ 'ਚ ਮਰੀਜ਼ਾਂ ਦਾ ਹਾਲਚਾਲ ਜਾਣ ਕੇ ਅਤੇ ਉਨ੍ਹਾਂ ਪਲ ਦੇ ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਦੀ ਸੇਵਾ ਅਤੇ ਗਰੀਬਾਂ ਲਈ ਕੰਮ ਕਰਨ ਲਈ ਸਮਰਪਿਤ ਕਰ ਦਿੱਤਾ ਹੈ। ਇਸ ਲਈ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਦੇ ਜਨਮ ਦਿਨ ਨੂੰ ਸੇਵਾ ਸਪਤਾਹ (ਹਫ਼ਤੇ) ਦੇ ਰੂਪ 'ਚ ਮਨਾਇਆ ਜਾਵੇ।
#WATCH BJP President Amit Shah with working president JP Nadda and leaders Vijay Goel and Vijender Gupta sweeps the floor in AIIMS as part of the party's 'Seva Saptah'campaign launched to celebrate PM Modi's birthday pic.twitter.com/1bO0nzGgoU
— ANI (@ANI) September 14, 2019