ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ

Friday, Sep 25, 2026 - 08:42 AM (IST)

ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ

ਨਵੀਂ ਦਿੱਲੀ (ਏਜੰਸੀ) - ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਦੀਆਂ ਸੂਬਾ ਇਕਾਈਆਂ ਲਈ ਸੰਗਠਨ ਜਨਰਲ ਸਕੱਤਰਾਂ ਦੀ ਵੀਰਵਾਰ ਨੂੰ ਨਿਯੁਕਤੀ ਕੀਤੀ। ਨਬੀਨ ਨੇ ਭਾਜਪਾ ਦੇ ਕਈ ਰਾਸ਼ਟਰੀ ਸੰਯੁਕਤ ਜਨਰਲ ਸਕੱਤਰਾਂ (ਸੰਗਠਨ) ਨੂੰ ਵੱਖ-ਵੱਖ ਸੂਬਿਆਂ ’ਚ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਦਾ ਇੰਚਾਰਜ ਵੀ ਬਣਾਇਆ। ਭਾਜਪਾ ਵੱਲੋਂ ਜਾਰੀ ਬਿਆਨ ਮੁਤਾਬਕ, ਰਾਸ਼ਟਰੀ ਸੰਯੁਕਤ ਜਨਰਲ ਸਕੱਤਰ (ਸੰਗਠਨ) ਸ਼ਿਵਪ੍ਰਕਾਸ਼ ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਗੋਆ ’ਚ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਦੇ ਇੰਚਾਰਜ ਹੋਣਗੇ।

ਇਹ ਵੀ ਪੜ੍ਹੋ : ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ ਕਦਮ, ਪਿਆ ਚੀਕ ਚਿਹਾੜਾ

ਬਿਆਨ ਮੁਤਾਬਕ ਨਬੀਨ ਨੇ ਪਵਨ ਰਾਣਾ ਨੂੰ ਦਿੱਲੀ ਅਤੇ ਹਰਿਆਣਾ ਲਈ ਪਾਰਟੀ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਹੈ। ਮੰਤਰੀ ਸ਼੍ਰੀਨਿਵਾਸੁਲੂ ਨੂੰ ਪੰਜਾਬ ਤੇ ਚੰਡੀਗੜ੍ਹ ਲਈ ਪਾਰਟੀ ਦਾ ਜਨਰਲ ਸਕੱਤਰ (ਸੰਗਠਨ) ਬਣਾਇਆ ਗਿਆ ਹੈ। ਰਾਸ਼ਟਰੀ ਸੰਯੁਕਤ ਜਨਰਲ ਸਕੱਤਰ (ਸੰਗਠਨ) ਸੌਦਾਨ ਸਿੰਘ ਨੂੰ ਬਿਹਾਰ, ਝਾਰਖੰਡ, ਓਡਿਸ਼ਾ ਅਤੇ ਪੱਛਮੀ ਬੰਗਾਲ ’ਚ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਦਾ ਚਾਰਜ ਸੌਂਪਿਆ ਗਿਆ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਰਾਸ਼ਟਰੀ ਸੰਗਠਨਕਾਰ ਵੀ. ਸਤੀਸ਼ ਪਾਰਟੀ ਦੇ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਮੋਰਚਿਆਂ ਦੇ ਸੰਗਠਨਾਤਮਕ ਮਾਮਲਿਆਂ ਦਾ ਚਾਰਜ ਸੰਭਾਲਣਗੇ। 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ

ਉਨ੍ਹਾਂ ਨੂੰ ਪਾਰਟੀ ਦੇ ਸੰਸਦ ਦਫ਼ਤਰ ਦਾ ਇੰਚਾਰਜ ਵੀ ਬਣਾਇਆ ਗਿਆ ਹੈ। ਇਸ ’ਚ ਕਿਹਾ ਗਿਆ ਹੈ ਕਿ ਭਾਜਪਾ ਨੇਤਾ ਧਰਮਪਾਲ ਨੂੰ ਉੱਤਰ ਪ੍ਰਦੇਸ਼ ’ਚ ਪਾਰਟੀ ਦਾ ਜਨਰਲ ਸਕੱਤਰ, ਜਦਕਿ ਅਜੇ ਜਾਮਵਾਲ ਨੂੰ ਮਹਾਰਾਸ਼ਟਰ ’ਚ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ। ਅਮਿਤਾਭ ਚੱਕਰਵਰਤੀ ਪੱਛਮੀ ਬੰਗਾਲ ’ਚ ਜਨਰਲ ਸਕੱਤਰ (ਸੰਗਠਨ) ਦਾ ਅਹੁਦਾ ਸੰਭਾਲਣਗੇ, ਜਦਕਿ ਸਤੀਸ਼ ਧੋਂਡ ਮਹਾਰਾਸ਼ਟਰ ’ਚ ਸੰਯੁਕਤ ਜਨਰਲ ਸਕੱਤਰ (ਸੰਗਠਨ) ਵਜੋਂ ਕੰਮ ਕਰਨਗੇ।

ਇਹ ਵੀ ਪੜ੍ਹੋ : ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News