ਭਾਜਪਾ ਦਫ਼ਤਰ ''ਚ ਸੰਸਦ ਮੈਂਬਰ ਸਾਧਵੀ ਪ੍ਰਗਿਆ ਦੀ ਅਚਾਨਕ ਵਿਗੜੀ ਸਿਹਤ, ਬੇਹੋਸ਼ ਹੋ ਕੇ ਡਿੱਗੀ

06/23/2020 11:48:50 AM

ਭੋਪਾਲ- ਭਾਜਪਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਦੀ ਸਿਹਤ ਅੱਜ ਯਾਨੀ ਮੰਗਲਵਾਰ ਨੂੰ ਅਚਾਨਕ ਵਿਗੜ ਗਈ ਅਤੇ ਉਹ ਬੇਹੋਸ਼ ਉਹ ਕੇ ਡਿੱਗ ਗਈ। ਉਹ ਭੋਪਾਲ ਸਥਿਤ ਦਫ਼ਤਰ 'ਚ ਡਾਟਕਰ ਸ਼ਯਾਮਾ ਪ੍ਰਸਾਦ ਮੁਖਰਜੀ ਦੀ ਬਰਸੀ 'ਤੇ ਪ੍ਰਦਰਸ਼ਨੀ ਦੇ ਉਦਘਾਟਨ ਪ੍ਰੋਗਰਾਮ 'ਚ ਸ਼ਾਮਲ ਹੋਣ ਪਹੁੰਚੀ ਸੀ। ਫਿਲਹਾਲ ਉਨ੍ਹਾਂ ਨੂੰ ਘਰ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਾਲਾਬੰਦੀ ਦੀ ਸ਼ੁਰੂਆਤ ਤੋਂ ਹੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਦਾ ਦਿੱਲੀ 'ਚ ਇਲਾਜ ਚੱਲ ਰਿਹਾ ਸੀ। ਅਨਲੌਕ ਦੀ ਸ਼ੁਰੂਆਤ ਤੋਂ ਬਾਅਦ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਭੋਪਾਲ ਆ ਗਈ ਸੀ ਅਤੇ ਅੱਜ ਉਹ ਭਾਜਪਾ ਦਫ਼ਤਰ 'ਚ ਇਕ ਪ੍ਰੋਗਰਾਮ 'ਚ ਸ਼ਾਮਲ ਹੋਣ ਪਹੁੰਚੀ ਸੀ।

ਪ੍ਰੋਗਰਾਮ 'ਚ ਪਹੁੰਚਣ ਦੇ ਥੋੜ੍ਹੀ ਦੇਰ ਬਾਅਦ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਠਾਕੁਰ ਦੀ ਸਿਹਤ ਵਿਗੜਨ ਲੱਗੀ ਅਤੇ ਉਨ੍ਹਾਂ ਨੂੰ ਚੱਕਰ ਆਉਣ ਲੱਗੇ। ਕੋਲ ਮੌਜੂਦ ਸਕਿਓਰਿਟੀ ਗਾਰਡ ਨੂੰ ਉਨ੍ਹਾਂ ਨੇ ਆਪਣੀ ਤਕਲੀਫ਼ ਬਾਰੇ ਦੱਸਿਆ। ਇਸ ਤੋਂ ਬਾਅਦ ਜਲਦ ਹੀ ਉਨ੍ਹਾਂ ਨੂੰ ਕੁਰਸੀ 'ਤੇ ਬਿਠਾਇਆ ਗਿਆ ਅਤੇ ਪਾਣੀ ਪਿਲਾਇਆ ਗਿਆ। ਫਿਲਹਾਲ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਨੂੰ ਉਨ੍ਹਾਂ ਦੇ ਘਰ ਲਿਜਾਇਆ ਗਿਆ ਹੈ, ਜਿੱਥੇ ਇਕ ਮੈਡੀਕਲ ਟੀਮ ਵੀ ਪਹੁੰਚ ਗਈ ਹੈ। ਮੈਡੀਕਲ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ। ਸਾਧਵੀ ਪ੍ਰਗਿਆ ਦੀਆਂ ਅੱਖਾਂ ਦਾ ਇਲਾਜ ਚੱਲ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਹਾਈਡੋਜ਼ ਦਵਾਈਆਂ ਖਾਣੀਆਂ ਪੈ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋਈ ਹੋਵੇਗੀ।


DIsha

Content Editor

Related News