ਘੁਸਪੈਠ ਦੇ ਮੁੱਦੇ ਨੂੰ ਲੈ ਕੇ ਤ੍ਰਿਣਮੂਲ ’ਤੇ ਵਰ੍ਹੇ ਭਾਜਪਾ ਪ੍ਰਧਾਨ ਨਿਤਿਨ ਨਬੀਨ
Thursday, Jan 29, 2026 - 07:54 AM (IST)
ਕੋਲਕਾਤਾ (ਭਾਸ਼ਾ) - ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਨੇ ਬੁੱਧਵਾਰ ਨੂੰ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਸਰਕਾਰ ’ਤੇ ਘੁਸਪੈਠ ਨੂੰ ਸਰਪ੍ਰਸਤੀ ਦੇ ਕੇ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ’ਚ ਪਾਉਣ ਅਤੇ ਪੱਛਮੀ ਬੰਗਾਲ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਦੌਰਾਨ ਵੋਟਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਸੱਤਾ ਤਬਦੀਲੀ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ : ਇਕ ਤੋਂ ਬਾਅਦ ਇਕ ਕਈ ਵਾਰ ਹੋਏ ਧਮਾਕੇ ! ਚਸ਼ਮਦੀਦ ਨੇ ਦੱਸਿਆ ਅਜੀਤ ਪਵਾਰ ਦੇ ਜਹਾਜ਼ ਦਾ ਡਰਾਉਣਾ ਮੰਜ਼ਰ
ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੱਛਮੀ ਬੰਗਾਲ ਦੇ ਆਪਣੇ ਪਹਿਲੇ ਦੌਰੇ ਦੌਰਾਨ ਦੁਰਗਾਪੁਰ ’ਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਬੀਨ ਨੇ ਦੋਸ਼ ਲਾਇਆ ਕਿ ਤ੍ਰਿਣਮੂਲ ਕਾਂਗਰਸ ਜਾਣਬੁੱਝ ਕੇ ਸੂਬੇ ਦੀ ਆਬਾਦੀ ਬਦਲਣ ਅਤੇ ‘ਬੰਗਾਲ ਨੂੰ ਬੰਗਲਾਦੇਸ਼ ਬਣਾਉਣ’ ਦਾ ਯਤਨ ਕਰ ਰਹੀ ਹੈ, ਜਿਸ ਨੂੰ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸਿਆ। ਉਨ੍ਹਾਂ ਕਿਹਾ ਕਿ ਇਕ ਪਾਸੇ ਚੋਣ ਕਮਿਸ਼ਨ ਘੁਸਪੈਠੀਆਂ ਅਤੇ ਫਰਜ਼ੀ ਵੋਟਰਾਂ ਨੂੰ ਹਟਾਉਣ ਲਈ ਦ੍ਰਿੜ੍ਹ ਸੰਕਲਪ ਹੈ, ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਸਰਕਾਰ ਡਰ ਦਾ ਮਾਹੌਲ ਬਣਾ ਕੇ ਅਤੇ ਗਲਤ ਸੂਚਨਾ ਫੈਲਾਅ ਕੇ ਐੱਸ. ਆਈ. ਆਰ. ਪ੍ਰਕਿਰਿਆ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
