ਦਿੱਲੀ : BJP ਹੈੱਡਕੁਆਰਟਰ ''ਚ ਸੂਬਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਅੱਜ, ਨਿਤਿਨ ਨਬੀਨ ਕਰਨਗੇ ਅਗਵਾਈ
Monday, Jun 01, 2026 - 08:32 AM (IST)
ਨਵੀਂ ਦਿੱਲੀ : ਰਾਜ ਸਭਾ ਚੋਣਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (BJP) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਸੋਮਵਾਰ ਨੂੰ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵਲੋਂ ਸੂਬਾ ਇਕਾਈਆਂ ਦੇ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਜੋ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਉੱਚ ਪੱਧਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਾਂਝਾ ਕੀਤਾ ਗਿਆ ਅਹਿਮ ਸੰਦੇਸ਼ ਸੂਬਾ ਪ੍ਰਧਾਨਾਂ ਤੱਕ ਪਹੁੰਚਾਇਆ ਜਾਵੇਗਾ।
ਪੜ੍ਹੋ ਇਹ ਵੀ - ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ ਦਿੱਲੀ ਪੁਲਸ
ਨਿਤਿਨ ਨਬੀਨ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਜਸ਼ਨਾਂ ਦੀ ਰੂਪ-ਰੇਖਾ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਵਿਚਾਰ-ਵਟਾਂਦਰੇ ਵਿੱਚ ਬੀਜੇਪੀ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਅਤੇ ਹੋਰ ਰਾਸ਼ਟਰੀ ਜਨਰਲ ਸਕੱਤਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਚੋਣ ਕਮਿਸ਼ਨ ਵੱਲੋਂ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ 18 ਜੂਨ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਪ੍ਰੀਸ਼ਦਾਂ ਦੀਆਂ ਚੋਣਾਂ ਵੀ ਸਿਰ 'ਤੇ ਹਨ।
ਪੜ੍ਹੋ ਇਹ ਵੀ - 42 ਸਾਲਾ ਵਿਅਕਤੀ ਨੇ ਕੁਹਾੜੀ ਨਾਲ ਵੱਢ ਦਿੱਤਾ ਆਪਣਾ ਗੁਪਤ ਅੰਗ, ਕਾਰਨ ਜਾਣ ਉੱਡਣਗੇ ਹੋਸ਼
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਦੇ ਐਲਾਨ ਅਨੁਸਾਰ, 10 ਰਾਜਾਂ ਵਿੱਚ ਫੈਲੀਆਂ 24 ਰਾਜ ਸਭਾ ਸੀਟਾਂ ਲਈ ਚੋਣਾਂ 18 ਜੂਨ ਨੂੰ ਹੋਣ ਜਾ ਰਹੀਆਂ ਹਨ। ਪਾਰਟੀ ਸੂਤਰਾਂ ਅਨੁਸਾਰ ਮੀਟਿੰਗ ਵਿੱਚ ਸੰਗਠਨਾਤਮਕ ਤਾਕਤ, ਆਉਣ ਵਾਲੇ ਰਾਜਨੀਤਿਕ ਪ੍ਰੋਗਰਾਮਾਂ ਅਤੇ ਜਨ ਸੰਪਰਕ ਮੁਹਿੰਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਬੀਜੇਪੀ ਪ੍ਰਧਾਨ ਨਿਤਿਨ ਨਬੀਨ ਦਾ ਮੁੱਖ ਫੋਕਸ ਪਾਰਟੀ ਦੇ ਸੰਗਠਨ ਦਾ ਵਿਸਤਾਰ ਕਰਨ ਅਤੇ ਬੂਥ ਪੱਧਰ ਨੂੰ ਮਜ਼ਬੂਤ ਕਰਨ 'ਤੇ ਹੈ। ਪਾਰਟੀ ਹੁਣੇ ਤੋਂ ਹੀ ਸਾਲ 2027 ਦੇ ਸ਼ੁਰੂ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਅਗਲੇ ਪੜਾਅ ਦੀਆਂ ਤਿਆਰੀਆਂ ਵਿੱਚ ਜੁਟ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
