EC ਦੀ ਰਿਪੋਰਟ ''ਚ ਖ਼ੁਲਾਸਾ, ਭਾਜਪਾ ਨੂੰ ਵਿੱਤੀ ਸਾਲ 2022-23 ਵਿਚ 720 ਕਰੋੜ ਰੁਪਏ ਦਾ ਮਿਲਿਆ ਚੰਦਾ
Friday, Dec 01, 2023 - 10:02 AM (IST)
ਨਵੀਂ ਦਿੱਲੀ (ਭਾਸ਼ਾ)- ਭਾਜਪਾ ਨੂੰ ਵਿੱਤੀ ਸਾਲ 2022-23 ਵਿਚ ਕੰਪਨੀਆਂ, ਚੋਣ ਟਰੱਸਟਾਂ, ਵਿਅਕਤੀਆਂ ਅਤੇ ਇਸ ਦੇ ਸੰਸਦ ਮੈਂਬਰਾਂ ਤੋਂ ਲਗਭਗ 720 ਕਰੋੜ ਰੁਪਏ ਦਾ ਚੰਦਾ ਮਿਲਿਆ ਹੈ। ਇਸ ਸਾਲ ਅਕਤੂਬਰ ਵਿਚ ਚੋਣ ਕਮਿਸ਼ਨ ਕੋਲ ਦਾਇਰ ਕੀਤੀ ਚੰਦੇ ਦੀ ਰਿਪੋਰਟ ਅਤੇ ਚੋਣ ਕਮਿਸ਼ਨ ਵੱਲੋਂ ਵੀਰਵਾਰ ਨੂੰ ਜਨਤਕ ਕੀਤੀ ਗਈ, ਸੱਤਾਧਾਰੀ ਪਾਰਟੀ ਭਾਜਪਾ ਨੂੰ 719.83 ਕਰੋੜ ਰੁਪਏ ਦਾ ਚੰਦਾ ਮਿਲਿਆ ਹੈ।
ਰਿਪੋਰਟ ’ਚ ਕਿਹਾ ਗਿਆ ਹੈ ਕਿ ਭਾਰਤੀ ਇੰਟਰਪ੍ਰਾਈਜ਼ਿਜ਼ ਸਮਰਥਿਤ 'ਪਰੂਡੈਂਟ ਇਲੈਕਟੋਰਲ ਟਰੱਸਟ' ਨੇ 254.75 ਕਰੋੜ ਰੁਪਏ ਦਾਨ ਕੀਤੇ ਹਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਟਰੱਸਟ ਵਲੋਂ ਚੰਦਾ ਕਈ ਕਿਸ਼ਤਾਂ 'ਚ ਦਿੱਤਾ ਗਿਆ। ਸਿਆਸੀ ਦਲਾਂ ਨੂੰ ਹਰ ਸਾਲ ਇਕ ਵਿੱਤੀ ਸਾਲ 'ਚ 20 ਹਜ਼ਾਰ ਤੋਂ ਵੱਧ ਦਾ ਚੰਦਾ ਦੇਣ ਵਾਲਿਆਂ ਦਾ ਵੇਰਵਾ ਚੋਣ ਕਮਿਸ਼ਨ ਨੂੰ ਜਮ੍ਹਾ ਕਰਨਾ ਹੁੰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8