ਦਿੱਲੀ ਚੋਣਾਂ : BJP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਜਾਣੋ ਕੌਣ-ਕੌਣ ਨੇ ਸ਼ਾਮਲ

01/22/2020 2:16:00 PM

ਨਵੀਂ ਦਿੱਲੀ— ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਸਿਆਸੀ ਅਖਾੜਾ ਪੂਰੀ ਤਰ੍ਹਾਂ ਭੱਖ ਗਿਆ ਹੈ। ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਇਸ ਵਾਰ ਦਿੱਲੀ ਦੀ ਸੱਤਾ ਦੀ ਚਾਬੀ ਕਿਸ ਦੇ ਹੱਥਾਂ 'ਚ ਆਉਂਦੀ ਹੈ। ਚੋਣ ਮੁਹਿੰਮ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ 'ਚ 40 ਸਟਾਰ ਪ੍ਰਚਾਰਕਾਂ ਦੇ ਨਾਂ ਹਨ। ਭਾਜਪਾ ਦੀ ਇਸ ਲਿਸਟ 'ਚ ਹੇਮਾ ਮਾਲਿਨੀ, ਸੰਨੀ ਦਿਓਲ, ਹੰਸ ਰਾਜ ਹੰਸ, ਗੌਤਮ ਗੰਭੀਰ, ਰਵੀ ਕਿਸ਼ਨ ਅਤੇ ਦਿਨੇਸ਼ ਲਾਲ ਯਾਦਵ ਦੇ ਨਾਂ ਲਿਸਟ ਵਿਚ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ. ਪੀ. ਨੱਢਾ ਸ਼ਾਮਲ ਹਨ। 

PunjabKesari


ਇੱਥੇ ਦੱਸ ਦੇਈਏ ਕਿ ਸੰਨੀ ਦਿਓਲ ਗੁਰਦਾਸਪੁਰ ਤੋਂ ਜਦਕਿ ਹੰਸ ਰਾਜ ਹੰਸ ਉੱਤਰੀ-ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਹਨ। ਦਿੱਲੀ ਦੇ ਚੋਣਾਵੀ ਦੰਗਲ 'ਚ ਇਹ ਸਟਾਰ ਨੇਤਾ ਵੀ ਚੋਣ ਮੁਹਿੰਮ 'ਚ ਅੱਗੇ ਰਹਿਣਗੇ। ਦੱਸਣਯੋਗ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ 8 ਫਰਵਰੀ 2020 ਨੂੰ ਹੋਣੀਆਂ ਹਨ ਅਤੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ।


Tanu

Content Editor

Related News