ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

Friday, Jan 17, 2020 - 04:49 PM (IST)

ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

ਨਵੀਂ ਦਿੱਲੀ—ਭਾਰਤੀ ਜਨਤਾ ਪਾਰਟੀ ਨੇ ਅਗਲੇ ਮਹੀਨੇ ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਸ਼ੁੱਕਰਵਾਰ ਨੂੰ ਆਪਣੇ 57 ਉਮੀਦਵਾਰਾਂ ਦੇ ਨਾਂ ਐਲਾਨ ਕਰ ਦਿੱਤੇ ਹਨ। ਦੱਸ ਦੇਈਏ ਕਿ ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਇਨ੍ਹਾਂ ਉਮੀਦਵਾਰਾਂ ਦੇ ਨਾਂ ਐਲਾਨ ਕੀਤੇ। 

PunjabKesari

ਤਿਵਾੜੀ ਨੇ ਕਿਹਾ, ''ਬਾਕੀ ਉਮੀਦਵਾਰਾਂ ਦੇ ਨਾਂ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ। ਪਾਰਟੀ ਨੂੰ ਦਿੱਲੀ ਚੋਣਾਂ 'ਚ ਬੰਪਰ ਬਹੁਮਤ ਦੀ ਉਮੀਦ ਹੈ। ''

PunjabKesari

ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 'ਚ ਕੁੱਲ 70 ਸੀਟਾਂ ਹਨ, ਜਿਨ੍ਹਾਂ 'ਚ 13 ਉਮੀਦਵਾਰਾਂ ਦੇ ਨਾਂ ਦਾ ਐਲਾਨ ਅਜੇ ਬਾਕੀ ਹੈ।

PunjabKesari

ਇਹ ਵੀ ਦੱਸਿਆ ਜਾਂਦਾ ਹੈ ਕਿ ਦਿੱਲੀ 'ਚ 8 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 11 ਫਰਵਰੀ ਨੂੰ ਹੋਵੇਗੀ।

PunjabKesari

 


author

Iqbalkaur

Content Editor

Related News