ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਨੇ 39 ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ

Tuesday, Sep 26, 2023 - 10:23 AM (IST)

ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਨੇ 39 ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ

ਨਵੀਂ ਦਿੱਲੀ (ਭਾਸ਼ਾ)- ਭਾਜਪਾ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਅਤੇ ਫੱਗਣ ਸਿੰਘ ਕੁਲਸਤੇ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰਾਂ ਨੂੰ ਸ਼ਾਮਲ ਕੀਤਾ ਹੈ। ਭਾਜਪਾ ਨੇ ਸੋਮਵਾਰ ਨੂੰ ਕੁੱਲ 39 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਮੰਤਰੀਆਂ ਤੋਂ ਇਲਾਵਾ ਜਿਨ੍ਹਾਂ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿਚ ਰਾਕੇਸ਼ ਸਿੰਘ, ਗਣੇਸ਼ ਸਿੰਘ, ਰੀਤੀ ਪਾਠਕ ਅਤੇ ਉਦੈ ਪ੍ਰਤਾਪ ਸਿੰਘ ਸ਼ਾਮਲ ਹਨ। ਇਹ ਸਾਰੇ ਲੋਕ ਸਭਾ ਦੇ ਮੈਂਬਰ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਇੰਦੌਰ-1 ਤੋਂ ਚੋਣ ਲੜਣਗੇ। ਵਿਜੇਵਰਗੀਆ ਨੂੰ ਮੈਦਾਨ ਵਿਚ ਉਤਾਰਨ ਦੇ ਫ਼ੈਸਲੇ ਨੇ 2018 ਵਿਚ ਇੰਦੌਰ-3 ਸੀਟ ਤੋਂ ਜਿੱਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਆਕਾਸ਼ ਵਿਜੇਵਰਗੀਆ ਨੂੰ ਮੁੜ ਪਾਰਟੀ ਟਿਕਟ ਦਿੱਤੇ ਜਾਣ ਦੀ ਸੰਭਾਵਨਾ ਨੂੰ ਘਟਾ ਦਿੱਤਾ ਹੈ ਕਿਉਂਕਿ ਭਾਜਪਾ ਆਮ ਤੌਰ ’ਤੇ ਇੱਕੋ ਪਰਿਵਾਰ ਦੇ ਮੈਂਬਰਾਂ ਨੂੰ ਚੋਣਾਂ ਵਿਚ ਉਮੀਦਵਾਰ ਬਣਾਉਣ ਤੋਂ ਬਚਦੀ ਹੈ।

ਇਹ ਵੀ ਪੜ੍ਹੋ : PM ਮੋਦੀ ਭਲਕੇ ਸੌਂਪਣਗੇ 51 ਹਜ਼ਾਰ ਨਿਯੁਕਤੀ ਪੱਤਰ, ਦੇਸ਼ ਭਰ 'ਚ 46 ਥਾਵਾਂ 'ਤੇ ਆਯੋਜਿਤ ਹੋਵੇਗਾ ਰੁਜ਼ਗਾਰ ਮੇਲਾ

ਕੇਂਦਰੀ ਮੰਤਰੀ ਤੋਮਰ ਨੂੰ ਦਿਮਨੀ ਸੀਟ ਤੋਂ, ਪਟੇਲ ਨੂੰ ਨਰਕੇਸ਼ਾਪੁਰ ਅਤੇ ਕੁਲਸਤੇ ਨਿਵਾਸ ਸੀਟ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਹਨ। ਕਈ ਕੇਂਦਰੀ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਮੈਦਾਨ ਵਿਚ ਉਤਾਰ ਕੇ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਖ਼ਤ ਚੁਣੌਤੀ ਦੇ ਵਿਚਕਾਰ ਸੂਬੇ ਵਿਚ ਸੱਤਾ ਬਰਕਰਾਰ ਰੱਖਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਰੇਖਾਂਕਿਤ ਕੀਤਾ ਹੈ। ਇਨ੍ਹਾਂ ਵਿਚੋਂ ਬਹੁਤੇ ਆਗੂ ਕਈ ਵਾਰ ਆਪਣੀਆਂ ਲੋਕ ਸਭਾ ਸੀਟਾਂ ਜਿੱਤਦੇ ਰਹੇ ਹਨ। ਦੂਜੀ ਸੂਚੀ ਦੇ ਨਾਲ ਭਾਜਪਾ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ 230 ਵਿਚੋਂ 78 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿਚ ਨਵੰਬਰ-ਦਸੰਬਰ ਵਿਚ ਚੋਣਾਂ ਹੋ ਰਹੀਆਂ ਹਨ। ਪਾਰਟੀ ਨੇ ਪਿਛਲੇ ਮਹੀਨੇ 39 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News