ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, PM ਮੋਦੀ ਸਮੇਤ ਇਹ ਦਿੱਗਜ ਪੰਜਾਬ 'ਚ ਕਰਨਗੇ ਚੋਣ ਪ੍ਰਚਾਰ

Thursday, Feb 03, 2022 - 04:41 PM (IST)

ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, PM ਮੋਦੀ ਸਮੇਤ ਇਹ ਦਿੱਗਜ ਪੰਜਾਬ 'ਚ ਕਰਨਗੇ ਚੋਣ ਪ੍ਰਚਾਰ

ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਲਈ ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰੀ ਮੰਤਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਸਮੇਤ ਕਈ ਦਿੱਗਜ਼ ਪ੍ਰਚਾਰ ਕਰਨਗੇ। 

PunjabKesari

ਇਸ ਤੋਂ ਇਲਾਵਾ ਹੇਮਾ ਮਾਲਿਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦਾ ਨਾਮ ਵੀ ਇਸ ਲਿਸਟ 'ਚ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਤਰੁਣ ਚੁਘ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੋਮ ਪ੍ਰਕਾਸ਼ ਅਤੇ ਅਵਿਨਾਸ ਰਾਏ ਖੰਨਾ ਦਾ ਨਾਮ ਵੀ ਇਸ ਲਿਸਟ 'ਚ ਹੈ। ਭਾਜਪਾ ਨੇ ਚੋਣ ਕਮਿਸ਼ਨ ਨੂੰ ਵੀ ਇਹ ਸੂਚੀ ਭੇਜ ਦਿੱਤੀ ਹੈ।


author

DIsha

Content Editor

Related News