ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ ਜਾਰੀ ਕੀਤੀ 10 ਉਮੀਦਵਾਰਾਂ ਦੀ ਦੂਜੀ ਲਿਸਟ

01/21/2020 8:20:11 AM

ਨਵੀਂ ਦਿੱਲੀ—ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਸੋਮਵਾਰ ਦੇਰ ਰਾਤ ਭਾਜਪਾ ਵੱਲੋਂ ਜਾਰੀ ਕੀਤੀ ਗਈ 10 ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ 'ਚ ਭਾਜਪਾ ਬੁਲਾਰੇ ਤੇਜਿੰਦਰਪਾਲ ਸਿੰਘ ਬੱਗਾ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਨੂੰ ਹਰਿਨਗਰ ਤੋਂ ਪਾਰਟੀ ਨੇ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਲਿਸਟ ਜਾਰੀ ਕੀਤੀ ਸੀ, ਜਿਸ 'ਚ 57 ਉਮੀਦਵਾਰਾਂ ਦੇ ਨਾਂ ਸ਼ਾਮਲ ਸੀ।

ਇਹ ਵੀ ਦੱਸਿਆ ਜਾਂਦਾ ਹੈ ਕਿ ਬਿਹਾਰ 'ਚ ਗਠਜੋੜ ਤੋਂ ਬਾਅਦ ਭਾਜਪਾ ਨੇ ਹੋਰ ਬਚੀਆਂ 3 ਸੀਟਾਂ 'ਚੋਂ 2 ਜਨਤਾ ਦਲ ਯੂਨਾਈਟਿਡ (ਜਦਯੂ) ਅਤੇ ਇਕ ਲੋਕ ਜਨਸ਼ਕਤੀ ਪਾਰਟੀ (ਲੋਜਪਾ) ਲਈ ਛੱਡੀਆਂ ਹਨ। ਇਸ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਹੋ ਚੁੱਕਿਆ ਹੈ। ਗਠਜੋੜ ਮੁਤਾਬਕ ਜਦਯੂ ਨੂੰ ਸੰਗਮ ਵਿਹਾਰ ਅਤੇ ਬੁਰਾੜੀ ਦੀਆਂ ਸੀਟਾਂ ਦਿੱਤੀਆਂ ਗਈਆਂ ਅਤੇ ਲੋਜਪਾ ਨੂੰ ਸੀਮਾਪੁਰੀ ਸੀਟ ਦਿੱਤੀ ਗਈ।

Iqbalkaur

This news is Content Editor Iqbalkaur