ਹਰਿਆਣਾ ''ਚ  ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਲਈ ਭਾਜਪਾ ਜ਼ਿੰਮੇਦਾਰ: ਪ੍ਰਿਅੰਕਾ ਗਾਂਧੀ

Thursday, May 23, 2024 - 07:19 PM (IST)

ਹਰਿਆਣਾ ''ਚ  ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਲਈ ਭਾਜਪਾ ਜ਼ਿੰਮੇਦਾਰ: ਪ੍ਰਿਅੰਕਾ ਗਾਂਧੀ

ਸਿਰਸਾ- ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਲਈ ਆਲੋਚਨਾ ਕੀਤੀ। ਕਾਂਗਰਸ ਨੇਤਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਕਿਹਾ ਕਿ ਸਭ ਤੋਂ ਜ਼ਿਆਦਾ ਮਹਿੰਗਾਈ ਹਰਿਆਣਾ 'ਚ ਹੈ, ਜਿਸ ਦੀ ਕੀਮਤ ਇੱਥੋਂ ਦੇ ਨੌਜਵਾਨਾਂ ਨੂੰ ਚੁੱਕਾਉਣੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਤੰਗ ਆ ਚੁੱਕੀ ਹੈ। ਪ੍ਰਿਅੰਕਾ ਨੇ ਕਿਹਾ, ਸੂਬੇ 'ਚ ਕਾਂਗਰਸ ਪਾਰਟੀ ਦੀ ਜ਼ਬਰਦਸਤ ਲਹਿਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ਦੀਆਂ ਸਾਰੀਆਂ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ। 

ਇਹ ਵੀ ਪੜ੍ਹੋ- ਸਵੀਮਿੰਗ ਪੂਲ 'ਚ ਡੁੱਬਣ ਕਾਰਨ 11 ਸਾਲ ਦੇ ਮੁੰਡੇ ਦੀ ਮੌਤ, ਪਰਿਵਾਰ ਦਾ ਦੋਸ਼- ਲਾਪ੍ਰਵਾਹੀ ਨਾਲ ਗਈ ਜਾਨ

ਦੱਸ ਦਈਏ ਕਿ ਪ੍ਰਿਅੰਕਾ ਨੇ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਕੁਮਾਰੀ ਸ਼ੈਲਜਾ ਦੇ ਹੱਕ 'ਚ ਹਰਿਆਣਾ ਵਿਚ ਰੋਡ ਸ਼ੋਅ ਦੀ ਅਗਵਾਈ ਕੀਤੀ। ਇਹ ਸ਼ੋਅ ਕਰੀਬ ਇੱਕ ਘੰਟਾ ਚੱਲਿਆ, ਜਿਸ ਦੌਰਾਨ ਪ੍ਰਿਯੰਕਾ ,ਸ਼ੈਲਜਾ ਅਤੇ ਹਰਿਆਣਾ ਦੀ ਸਾਬਕਾ ਮੰਤਰੀ ਕਿਰਨ ਚੌਧਰੀ ਦੇ ਨਾਲ ਇੱਕ ਖੁੱਲ੍ਹੀ ਗੱਡੀ 'ਚ ਖੜ੍ਹੀ ਹੋਈ ਅਤੇ ਲੋਕਾਂ ਨੂੰ ਹੱਥ ਹਿਲਾਉਂਦੀ ਰਹੀ। ਇਹ ਪ੍ਰਿਅੰਕਾ ਦਾ ਹਰਿਆਣਾ ਵਿੱਚ ਪਹਿਲਾ ਰੋਡ ਸ਼ੋਅ ਸੀ। ਰੋਡ ਸ਼ੋਅ ਦੌਰਾਨ ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਪਾਰਟੀ ਦਾ ਝੰਡਾ ਫੜ ਕੇ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਉਸ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ। ਕੁਮਾਰੀ ਸ਼ੈਲਜਾ ਹਰਿਆਣਾ ਵਿਚ ਕਾਂਗਰਸ ਦਾ ਮੁੱਖ ਦਲਿਤ ਚਿਹਰਾ ਹੈ ਅਤੇ ਭਾਜਪਾ ਦੇ ਅਸ਼ੋਕ ਤੰਵਰ ਨਾਲ ਮੁਕਾਬਲਾ ਹੈ। ਤੰਵਰ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਸੂਬੇ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ 25 ਮਈ ਨੂੰ ਵੋਟਾਂ ਪੈਣਗੀਆਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anuradha

Content Editor

Related News