ਕਾਂਗਰਸ ਪ੍ਰਧਾਨ ਖੜਗੇ ਨੇ ਭਾਜਪਾ-RSS ਨੂੰ ਦੱਸਿਆ ਡਰਪੋਕ
Friday, Dec 29, 2023 - 02:56 PM (IST)
ਨਵੀਂ ਦਿੱਲੀ (ਵਾਰਤਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨੂੰ ਡਰਪੋਕ ਦੱਸਿਆ। ਉਨ੍ਹਾਂ ਕਿਹਾ ਕਿ ਡਰ ਦੇ ਮਾਰੇ ਹੀ ਉਨ੍ਹਾਂ ਨੇ ਅੰਗਰੇਜ਼ਾਂ ਦਾ ਸਾਥ ਦਿੱਤਾ ਅਤੇ ਹੁਣ ਪਿਛਲੇ 10 ਸਾਲਾਂ ਤੋਂ ਉਨ੍ਹਾਂ ਦੀ ਸਰਕਾਰ ਦੇ ਲੋਕਾਂ ਨੂੰ ਤੰਗ ਕਰ ਰਹੀ ਹੈ। ਸ਼੍ਰੀ ਖੜਗੇ ਨੇ ਕਿਹਾ ਕਿ ਦੇਸ਼ 'ਚ ਡਰ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਅਤੇ ਇਹ ਮਾਹੌਲ ਉਨ੍ਹਾਂ ਲੋਕਾਂ ਨੇ ਪੈਦਾ ਕੀਤਾ ਹੈ ਜੋ ਖ਼ੁਦ ਡਰ ਦੇ ਕਾਰਨ ਅੰਗਰੇਜ਼ਾਂ ਨਾਲ ਮਿਲ ਕੇ ਕੰਮ ਕਰਦੇ ਸਨ।
ਉਨ੍ਹਾਂ ਕਿਹਾ ਕਿ ਭਾਜਪਾ-ਆਰ.ਐੱਸ.ਐੱਸ. ਦੇ ਨੂੰ ਬਰਬਾਦੀ ਵੱਲ ਲਿਜਾ ਰਹੇ ਹਨ, ਇਸ ਲਈ ਇਨ੍ਹਾਂ ਤੋਂ ਮੁਕਤੀ ਜ਼ਰੂਰੀ ਹੈ। ਸ਼੍ਰੀ ਖੜਗੇ ਨੇ ਕਿਹਾ,''ਕਾਂਗਰਸ ਪਾਰਟੀ ਮੋਦੀ, ਭਾਜਪਾ-ਆਰ.ਐੱਸ.ਐੱਸ. ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ-ਆਰ.ਐੱਸ.ਐੱਸ. ਡਰਪੋਕ ਹਨ। ਇਹ ਲੋਕ ਡਰ ਕੇ ਅੰਗਰੇਜ਼ਾਂ ਨਾਲ ਕੰਮ ਕਰਦੇ ਸਨ, ਇਹ ਲੋਕ ਡਰ ਕੇ ਮੁਆਫ਼ੀਨਾਮਾ ਲਿਖਦੇ ਸਨ। ਪਿਛਲੇ 10 ਸਾਲਾਂ ਤੋਂ ਭਾਜਪਾ ਅਤੇ ਆਰ.ਐੱਸ.ਐੱਸ. ਦੇਸ਼ ਨੂੰ ਤੰਗ ਕਰ ਰਹੇ ਹਨ। ਜੇਕਰ ਸੰਘ ਦੀ ਸਰਕਾਰ ਨੂੰ ਨਹੀਂ ਰੋਕਿਆ ਗਿਆ ਤਾਂ ਦੇਸ਼ ਬਰਬਾਦੀ ਵੱਲ ਜਾਵੇਗਾ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8