ਵਿਧਾਨ ਸਭਾ ਚੋਣਾਂ ਦੀ ਤਿਆਰੀ 'ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ ਭਾਜਪਾ, ਅਹਿਮ ਬੈਠਕ ਅੱਜ
Wednesday, Aug 16, 2023 - 10:57 AM (IST)
ਨਵੀਂ ਦਿੱਲੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਅੱਜ ਸ਼ਾਮ ਪਾਰਟੀ ਹੈੱਡਕੁਆਰਟਰ 'ਤੇ ਹੋਣ ਜਾ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਸਮੇਤ ਚੋਣ ਕਮੇਟੀ ਦੇ ਸਾਰੇ ਮੈਂਬਰ ਹਿੱਸਾ ਲੈਣਗੇ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਇਸ ਸਾਲ ਦੇ ਅਖ਼ੀਰ ਵਿਚ ਹੋਣ ਵਾਲੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ- 77ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ 90 ਮਿੰਟ ਦੇਸ਼ ਨੂੰ ਕੀਤਾ ਸੰਬੋਧਿਤ, ਤੋੜਿਆ ਆਪਣਾ ਹੀ ਰਿਕਾਰਡ
ਦਰਅਸਲ 5 ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨਵੰਬਰ-ਦਸੰਬਰ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ। ਭਾਜਪਾ ਸਿਰਫ਼ ਮੱਧ ਪ੍ਰਦੇਸ਼ 'ਚ ਸੱਤਾ ਵਿਚ ਹੈ। ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਹੀ ਕਾਂਗਰਸ ਦੀ ਸਰਕਾਰ ਹੈ, ਜਦੋਂਕਿ ਤੇਲੰਗਾਨਾ 'ਚ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐਸ) ਦੀ ਸਰਕਾਰ ਹੈ। ਪਾਰਟੀ ਇਸ ਲਈ ਆਪਣੀ ਤਿਆਰੀ ਤੇਜ਼ ਕਰ ਰਹੀ ਹੈ। ਸੂਤਰਾਂ ਮੁਤਾਬਕ ਬੈਠਕ 'ਚ ਕਮਜ਼ੋਰ ਸੀਟਾਂ 'ਤੇ ਪਾਰਟੀ ਨੂੰ ਮਜ਼ਬੂਤ ਕਰਨ 'ਤੇ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਬੈਠਕ ਵਿਚ ਉਮੀਦਵਾਰ ਤੈਅ ਕਰਨ ਅਤੇ ਪ੍ਰਚਾਰ ਰਣਨੀਤੀ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ 'ਤੇ ਵਿਸ਼ੇਸ਼: ਚੜ੍ਹਦੇ, ਲਹਿੰਦੇ ਪੰਜਾਬੀਆਂ ਦੇ ਜ਼ਹਿਨ ਦਾ ਰਿਸਦਾ ਨਾਸੂਰ, ਬਟਵਾਰਾ-1947
ਇਹ ਬੈਠਕ ਸੰਕੇਤ ਦਿੰਦੀ ਹੈ ਕਿ ਭਾਜਪਾ ਇਨ੍ਹਾਂ ਚੋਣਾਂ ਵਿਚ ਕੋਈ ਜ਼ੋਖਮ ਲੈਣ ਦੇ ਮੂਡ 'ਚ ਨਹੀਂ ਹੈ ਅਤੇ ਨਾ ਹੀ ਕੋਈ ਕਸਰ ਛੱਡਣਾ ਚਾਹੁੰਦੀ ਹੈ। ਆਮ ਤੌਰ 'ਤੇ ਭਾਜਪਾ ਆਪਣੇ ਉਮੀਦਵਾਰਾਂ ਦਾ ਐਲਾਨ ਉਦੋਂ ਕਰਦੀ ਹੈ, ਜਦੋਂ ਸਬੰਧਤ ਸੂਬੇ ਵਿਚ ਚੋਣ ਜ਼ਾਬਤਾ ਲੱਗ ਜਾਂਦੀ ਹੈ ਅਤੇ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਜਾਂਦਾ ਹੈ।
ਇਹ ਵੀ ਪੜ੍ਹੋ- 1947 ਦੀ ਵੰਡ ਨੇ ਦਿਲਾਂ ਅਤੇ ਜਜ਼ਬਾਤਾਂ ਦੇ ਵੀ ਟੋਟੇ ਕਰ ਦਿੱਤੇ, ਵੇਖੋ ਬਟਵਾਰੇ ਦਾ ਦਰਦ ਤਸਵੀਰਾਂ ਦੀ ਜ਼ੁਬਾਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8