ਭਾਜਪਾ ਨੇ ਸਤ ਸ਼ਰਮਾ ਨੂੰ ਜੰਮੂ ਕਸ਼ਮੀਰ ਇਕਾਈ ਦਾ ਪ੍ਰਧਾਨ ਕੀਤਾ ਨਿਯੁਕਤ

Sunday, Nov 03, 2024 - 03:49 PM (IST)

ਭਾਜਪਾ ਨੇ ਸਤ ਸ਼ਰਮਾ ਨੂੰ ਜੰਮੂ ਕਸ਼ਮੀਰ ਇਕਾਈ ਦਾ ਪ੍ਰਧਾਨ ਕੀਤਾ ਨਿਯੁਕਤ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਸੀਨੀਅਰ ਨੇਤਾ ਸਤ ਸ਼ਰਮਾ ਨੂੰ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ। ਉਹ ਸਾਬਕਾ ਸੂਬਾ ਪ੍ਰਧਾਨ ਰਵਿੰਦਰ ਰੈਨਾ ਦੀ ਥਾਂ ਲੈਣਗੇ। ਇਹ ਐਲਾਨ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਇਕ ਬਿਆਨ 'ਚ ਕੀਤਾ ਗਿਆ। ਜੰਮੂ-ਕਸ਼ਮੀਰ 'ਚ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੇ ਸਤ ਸ਼ਰਮਾ ਨੂੰ ਟਿਕਟ ਨਹੀਂ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੂਬਾ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ। ਇਸ ਵਾਰ ਰੈਨਾ ਨੂੰ ਨੌਸ਼ਹਿਰਾ ਤੋਂ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲੰਬੇ ਸਮੇਂ ਤੱਕ ਸੂਬਾ ਪ੍ਰਧਾਨ ਰਹੇ ਰੈਨਾ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ। ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਦੋਵੇਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ 'ਚ ਇਹ ਬਦਲਾਅ ਐਤਵਾਰ ਨੂੰ ਹੋਣ ਵਾਲੀ ਪਾਰਟੀ ਵਿਧਾਇਕ ਦਲ ਦੀ ਬੈਠਕ ਤੋਂ ਕੁਝ ਘੰਟੇ ਪਹਿਲਾਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਆਧਾਰ ਕਾਰਡ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਆਖ਼ੀ ਇਹ ਗੱਲ

ਲਗਭਗ 6 ਸਾਲਾਂ ਦੇ ਵਕਫ਼ੇ ਤੋਂ ਬਾਅਦ 4 ਨਵੰਬਰ ਤੋਂ ਸ਼ੁਰੂ ਹੋ ਰਹੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਤੋਂ ਪਹਿਲਾਂ ਆਪਣੀ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰਨ ਲਈ ਇਹ ਬੈਠਕ ਸ਼੍ਰੀਨਗਰ 'ਚ ਆਯੋਜਿਤ ਕੀਤੀ ਗਈ ਹੈ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ 29 ਸੀਟਾਂ ਜਿੱਤੀਆਂ ਸਨ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਇਹ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਜੰਮੂ-ਕਸ਼ਮੀਰ 'ਚ ਲਗਭਗ 10 ਸਾਲਾਂ ਬਾਅਦ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਗਠਜੋੜ ਨੇ ਜਿੱਤ ਦਰਜ ਕੀਤੀ ਹੈ। ਸੂਬੇ ਦੀਆਂ 90 ਸੀਟਾਂ 'ਤੇ ਹੋਈਆਂ ਚੋਣਾਂ 'ਚ ਨੈਸ਼ਨਲ ਕਾਨਫਰੰਸ ਨੇ 42 ਅਤੇ ਕਾਂਗਰਸ ਪਾਰਟੀ ਨੇ 6 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਉਮਰ ਅਬਦੁੱਲਾ ਮੌਜੂਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ। ਭਾਜਪਾ ਨੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। ਜੰਮੂ-ਕਸ਼ਮੀਰ ਦੀ ਨਵੀਂ ਚੁਣੀ ਗਈ ਵਿਧਾਨ ਸਭਾ ਦਾ ਪਹਿਲਾ ਸੈਸ਼ਨ 4 ਨਵੰਬਰ ਨੂੰ ਵਿਧਾਨ ਸਭਾ ਦੇ ਸਪੀਕਰ ਦੀ ਚੋਣ ਨਾਲ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਉਪ ਰਾਜਪਾਲ ਦਾ ਸੰਬੋਧਨ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News