ਵੱਡੀ ਖ਼ਬਰ ; BJP ਦੇ ਸੀਨੀਅਰ ਆਗੂ ''ਤੇ ਹੋ ਗਿਆ ਜਾਨਲੇਵਾ ਹਮਲਾ !
Saturday, Sep 27, 2025 - 03:17 PM (IST)

ਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਬਿਹਾਰ 'ਚ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਵਾਦਾ ਜ਼ਿਲ੍ਹੇ 'ਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਅਨਿਲ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅਨਿਲ ਸਿੰਘ ਕਿਸੇ ਪ੍ਰੋਗਰਾਮ ਤੋਂ ਪਰਤ ਰਹੇ ਸਨ ਕਿ ਹਿਸੁਆ-ਰਾਜਗੀਰ ਰੋਡ 'ਤੇ ਨਾਰਦੀਗੰਜ ਨੇੜੇ ਬਦਮਾਸ਼ਾਂ ਨੇ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਦਿਆਂ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਮਗਰੋਂ ਕਾਰ ਸਵਾਰ ਬਦਮਾਸ਼, ਆਗੂ ਦੀ ਗੱਡੀ ਰੁਕਵਾਉਣ ਮਗਰੋਂ ਤੁਰੰਤ ਲਾਠੀਆਂ ਤੇ ਡੰਡੇ ਲੈ ਕੇ ਉਨ੍ਹਾਂ ਵੱਲ ਵਧ ਪਏ, ਹਾਲਾਂਕਿ ਗਨਿਮਤ ਰਹੀ ਕਿ ਅਨਿਲ ਸਿੰਘ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਉੱਥੋਂ ਨਿਕਲਣ 'ਚ ਕਾਮਯਾਬ ਰਹੇ।
ਇਹ ਵੀ ਪੜ੍ਹੋ- CM ਨੇ ਨੌਜਵਾਨਾਂ ਨੂੰ ਮੁਫ਼ਤ ਵੰਡੇ 2,100 ਹੈਲਮੇਟ ! ਵਾਹਨ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਗੋਲ਼ੀ ਵੀ ਚੱਲੀ ਸੀ, ਪਰ ਇਸ ਦੀ ਫਿਲਹਾਲ ਪੁਸ਼ਟੀ ਨਹੀਂ ਹੋ ਸਕੀ ਹੈ। ਘਟਨਾ ਮਗਰੋਂ ਅਨਿਲ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਜਾਨ ਲੈਣ ਦੀ ਸਾਜ਼ਿਸ਼ ਸੀ, ਜੇਕਰ ਉਹ ਥੋੜ੍ਹੀ ਦੇਰ ਵੀ ਉੱਥੇ ਰੁਕਦੇ ਤਾਂ ਕੋਈ ਅਣਹੋਣੀ ਵਾਪਰ ਸਕਦੀ ਸੀ। ਉਨ੍ਹਾਂ ਨੇ ਇਸ ਬਾਰੇ ਤੁਰੰਤ ਪੁਲਸ ਕੋਲ ਪਹੁੰਚ ਕੇ ਮਾਮਲਾ ਦਰਜ ਕਰਵਾਇਆ ਤੇ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਰੱਖਿਆ ਦੀ ਵੀ ਮੰਗ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e