ਲਾਲਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ ਸਨਮਾਨ, PM ਮੋਦੀ ਨੇ ਕੀਤਾ ਐਲਾਨ

Saturday, Feb 03, 2024 - 06:57 PM (IST)

ਲਾਲਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ ਸਨਮਾਨ, PM ਮੋਦੀ ਨੇ ਕੀਤਾ ਐਲਾਨ

ਨਵੀਂ ਦਿੱਲੀ- ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਉੱਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਲੈ ਕੇ ਸ਼ਨੀਵਾਰ ਨੂੰ 'ਐਕਸ' 'ਤੇ ਪੋਸਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ,''ਮੈਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਸ਼੍ਰੀ ਲਾਲਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇਗਾ। ਮੈਂ ਵੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਸ ਸਨਮਾਨ ਨਾਲ ਸਨਮਾਨਤ ਹੋਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸਾਡੇ ਸਮੇਂ ਦੇ ਸਭ ਤੋਂ ਸਨਮਾਨਤ ਰਾਜਨੇਤਾਵਾਂ 'ਚੋਂ ਇਕ, ਭਾਰਤ ਦੇ ਵਿਕਾਸ 'ਚ ਉਨ੍ਹਾਂ ਦਾ ਯੋਗਦਾਨ ਕਦੇ ਨਾ ਭੁੱਲਣਯੋਗ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ 'ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉੱਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਤੱਕ ਦਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ਅਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਵਜੋਂ ਵੀ ਪਛਾਣ ਬਣਾਈ।''

PunjabKesari

ਉੱਪ ਪ੍ਰਧਾਨ ਮੰਤਰੀ ਰਹੇ ਅਡਵਾਨੀ

ਲਾਲਕ੍ਰਿਸ਼ਨ ਅਡਵਾਨੀ ਦਾ ਜਨਮ 8 ਨਵੰਬਰ 1927 ਨੂੰ ਕਰਾਚੀ 'ਚ ਹੋਇਆ ਸੀ। 2002 ਤੋਂ 2004 ਵਿਚਾਲੇ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ 'ਚ 7ਵੇਂ ਉੱਪ ਪ੍ਰਧਾਨ ਮੰਤਰੀ ਰਹੇ। ਇਸ ਤੋਂ ਪਹਿਲਾਂ 1998 ਤੋਂ 2004 ਦਰਮਿਆਨ ਐੱਨ.ਡੀ.ਏ. ਸਰਕਾਰ ਦੇ ਗ੍ਰਹਿ ਮੰਤਰੀ ਰਹੇ। ਉਹ ਭਾਜਪਾ ਦੇ ਫਾਊਂਡਰ ਮੈਂਬਰਾਂ 'ਚ ਸ਼ਾਮਲ ਹਨ। ਅਡਵਾਨੀ 1970 ਤੋਂ 1972 ਤੱਕ ਜਨਸੰਘ ਦੀ ਦਿੱਲੀ ਇਕਾਈ ਦੇ ਪ੍ਰਧਾਨ ਰਹੇ। 1973 ਤੋਂ 1977 ਤੱਕ ਜਨਸੰਘ ਦੇ ਰਾਸ਼ਟਰੀ ਪ੍ਰਧਾਨ ਰਹੇ। 1970 ਤੋਂ 1989 ਤੱਕ ਉਹ ਚਾਰ ਵਾਰ ਰਾਜ ਸਭਾ ਦੇ ਮੈਂਬਰ ਰਹੇ। ਇਸ ਵਿਚ 1977 'ਚ ਉਹ ਜਨਤਾ ਪਾਰਟੀ ਦੇ ਜਨਰਲ ਸਕੱਤਰ ਵੀ ਰਹੇ। 1977 ਤੋਂ 1979 ਤੱਕ ਉਹ ਕੇਂਦਰ 'ਚ ਮੋਰਾਰਜੀ ਦੇਸਾਈ ਦੀ ਅਗਵਾਈ 'ਚ ਬਣੀ ਜਨਤਾ ਪਾਰਟੀ ਦੀ ਸਰਕਾਰ 'ਚ ਸੂਚਨਾ ਅਤੇ ਪ੍ਰਸਾਰਨ ਮੰਤਰੀ ਰਹੇ। 1986-91 ਅਤੇ 1993-98 ਅਤੇ 2004-05 ਤੱਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਹੇ। 1989 'ਚ ਉਹ 9ਵੀਂ ਲੋਕ ਸਭਾ ਲਈ ਦਿੱਲੀ ਤੋਂ ਸੰਸਦ ਮੈਂਬਰ ਚੁਣੇ ਗਏ। 

ਇਹ ਵੀ ਪੜ੍ਹੋ : ਔਰਤਾਂ ਨੂੰ ਹੋਣ ਵਾਲੀ ਦੂਜੀ ਸਭ ਤੋਂ ਵੱਡੀ ਬੀਮਾਰੀ ਹੈ ਸਰਵਾਈਕਲ ਕੈਂਸਰ, ਜਿਸ ਕਾਰਨ ਹੋਈ ਪੂਨਮ ਪਾਂਡੇ ਦੀ ਮੌਤ

2015 'ਚ ਅਡਵਾਨੀ ਨੂੰ ਪਦਮ ਵਿਭੂਸ਼ਣ ਦਿੱਤਾ ਗਿਆ

ਇਸ ਤੋਂ ਪਹਿਲਾਂ 2015 'ਚ ਅਡਵਾਨੀ ਜੀ ਨੂੰ ਦੇਸ਼ ਦੇ ਦੂਜੇ ਸਭ ਤੋਂ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਤ ਕੀਤਾ ਗਿਆ ਸੀ। ਇਸੇ ਸਾਲ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਭਾਰਤ ਰਤਨ ਦਿੱਤਾ ਗਿਆ ਸੀ। ਉਦੋਂ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਖੁਦ ਉਨ੍ਹਾਂ ਦੇ ਘਰ ਗਏ ਸਨ ਅਤੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਸੀ। ਵਾਜਪਾਈ ਉਦੋਂ 90 ਸਾਲ ਦੇ ਸਨ ਅਤੇ ਅਸਵਸਥ ਸਨ। ਮੁਖਰਜੀ ਨੇ ਪ੍ਰੋਟੋਕਾਲ ਤੋਂ ਹਟ ਕੇ ਸਾਬਕਾ ਪ੍ਰਧਨ ਮੰਤਰੀ ਦੇ ਕ੍ਰਿਸ਼ਨ ਮੇਨਨ ਮਾਰਗ ਸਥਿਤ ਘਰ ਜਾ ਕੇ ਉਨ੍ਹਾਂ ਨੂੰ ਪੁਰਸਕਾਰ ਪ੍ਰਦਾਨ ਕੀਤਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News