'ਆਪ' ਨੂੰ ਚੁਣੌਤੀ ਮੰਨਦੀ ਹੈ BJP, ਸਾਨੂੰ ਕੁਚਲਣ ਲਈ ਸ਼ੁਰੂ ਕੀਤਾ 'ਆਪ੍ਰੇਸ਼ਨ ਝਾੜੂ' : CM ਕੇਜਰੀਵਾਲ

Sunday, May 19, 2024 - 05:14 PM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੁਚਲਣ ਲਈ 'ਆਪ੍ਰੇਸ਼ਨ ਝਾੜੂ' ਸ਼ੁਰੂ ਕੀਤਾ ਹੈ ਕਿਉਂਕਿ ਭਾਜਪਾ 'ਆਪ' ਨੂੰ ਚੁਣੌਤੀ ਮੰਨਦੀ ਹੈ। ਭਾਜਪਾ ਹੈੱਡਕੁਆਰਟਰ 'ਤੇ 'ਆਪ' ਦੇ ਪ੍ਰਸਤਾਵਿਤ ਵਿਰੋਧ ਮਾਰਚ ਤੋਂ ਪਹਿਲਾਂ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਸੰਬੋਧਿਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਗੇ ਵੱਡੀਆਂ ਚੁਣੌਤੀਆਂ ਸਾਹਮਣੇ ਆਉਣਗੀਆਂ। ਉਨ੍ਹਾਂ ਨੇ ਵਰਕਰਾਂ ਨੂੰ ਉਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਨੂੰ ਕਿਹਾ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਦੀ ਵੱਧਦੀ ਲੋਕਪ੍ਰਿਅਤਾ ਤੋਂ ਚਿੰਤਾ ਵਿਚ ਹਨ। ਪਾਰਟੀ ਬਹੁਤ ਤੇਜ਼ੀ ਨਾਲ ਅੱਗੇ ਵਧੀ ਹੈ। ਉਨ੍ਹਾਂ ਨੇ ਪਾਰਟੀ ਨੂੰ ਕੁਚਲਣ ਲਈ 'ਆਪ੍ਰੇਸ਼ਨ ਝਾੜੂ' ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ- ਜਹਾਜ਼ ਦੇ ਉਡਾਣ ਭਰਨ ਦੇ ਕੁਝ ਮਿੰਟ ਬਾਅਦ ਇੰਜਣ 'ਚ ਲੱਗੀ ਅੱਗ, ਸਵਾਰ ਸਨ 179 ਯਾਤਰੀ

ਕੇਜਰੀਵਾਲ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਸਾਡੇ ਬੈਂਕ ਖ਼ਾਤਿਆਂ ਤੋਂ ਲੈਣ-ਦੇਣ 'ਤੇ ਰੋਕ ਲਾ ਦਿੱਤੀ ਜਾਵੇਗੀ, ਸਾਡਾ ਦਫ਼ਤਰ ਵੀ ਖੋਹ ਲਿਆ ਜਾਵੇਗਾ ਅਤੇ ਅਸੀਂ ਸੜਕ 'ਤੇ ਆ ਜਾਵਾਂਗੇ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਕਿਹਾ ਕਿ ਸਾਡੇ ਸਾਹਮਣੇ ਅੱਗੇ ਵੱਡੀਆਂ ਚੁਣੌਤੀਆਂ ਹੋਣਗੀਆਂ। ਕਿਰਪਾ ਕਰ ਕੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਸਾਡੇ ਉੱਪਰ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਹੈ। ਸੱਚ ਦੇ ਰਾਹ 'ਤੇ ਚੱਲਣਾ ਹੈ। ਅਸੀਂ ਸਮਾਜ ਲਈ ਕੰਮ ਕਰਨਾ ਚਾਹੁੰਦੇ ਹਾਂ।

ਇਹ ਵੀ ਪੜ੍ਹੋ-  ਭਾਜਪਾ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਸਖ਼ਤ, ਪੁਲਸ ਨੇ ਕਿਹਾ- 'ਆਪ' ਨੇ ਪ੍ਰਦਰਸ਼ਨ ਲਈ ਨਹੀਂ ਮੰਗੀ ਇਜਾਜ਼ਤ

 

ਆਬਕਾਰੀ ਨੀਤੀ ਮਾਮਲੇ ਵਿਚ ਅੰਤਰਿਮ ਜ਼ਮਾਨਤ 'ਤੇ ਬਾਹਰ ਆਏ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਅਸੀਂ ਹੋਰ 'ਆਪ' ਨੇਤਾਵਾਂ ਨਾਲ 19 ਮਈ ਨੂੰ ਭਾਜਪਾ ਹੈੱਡਕੁਆਰਟਰ ਜਾਵਾਂਗੇ ਤਾਂ ਕਿ ਪ੍ਰਧਾਨ ਮੰਤਰੀ ਜਿਸ ਨੂੰ ਚਾਹੁਣ ਉਸ ਨੂੰ ਜੇਲ੍ਹ ਭੇਜ ਸਕਣ। ਅਸੀਂ ਸ਼ਾਂਤੀਪੂਰਨ ਢੰਗ ਨਾਲ ਭਾਜਪਾ ਹੈੱਡਕੁਆਰਟਰ ਤੱਕ ਮਾਰਚ ਕਰਾਂਗੇ ਅਤੇ ਜੇਕਰ ਪੁਲਸ ਸਾਨੂੰ ਰੋਕਦੀ ਹੈ ਤਾਂ ਅਸੀਂ ਉੱਥੇ ਹੀ ਬੈਠ ਜਾਵਾਂਗੇ। ਅਸੀਂ ਅੱਧੇ ਘੰਟੇ ਤੱਕ ਉਡੀਕ ਕਰਾਂਗੇ ਅਤੇ ਦੇਖਾਂਗੇ ਕਿ ਕੀ ਉਹ ਸਾਨੂੰ ਗ੍ਰਿਫ਼ਤਾਰ ਕਰਦੇ ਹਨ। ਜੇਕਰ ਉਨ੍ਹਾਂ ਨੇ ਸਾਨੂੰ ਗ੍ਰਿਫ਼ਤਾਰ ਨਹੀਂ ਕੀਤਾ ਤਾਂ ਇਹ ਉਨ੍ਹਾਂ ਦੀ ਹਾਰ ਹੋਵੇਗੀ। 

ਇਹ ਵੀ ਪੜ੍ਹੋ- ਤੁਸੀਂ ਜੇਲ੍ਹ ਦਾ ਖੇਡ ਖੇਡ ਰਹੇ ਹੋ, ਕੱਲ੍ਹ ਸਾਰੇ ਨੇਤਾ ਲੈ ਕੇ ਆਵਾਂਗਾ, ਜਿਸ ਨੂੰ ਜੇਲ੍ਹ ਭੇਜਣਾ ਭੇਜ ਦਿਓ : ਕੇਜਰੀਵਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News